ਮੰਤਰੀ ਡਾ. ਬਲਜੀਤ ਕੌਰ ਦਾ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ/ ਕਣਕ ਖਰੀਦ ਬਾਰੇ ਦਾਅਵਿਆਂ ਦਾ ਕੀਤਾ ਖੰਡਨ/ ਝੂਠੀਆਂ ਅਫਵਾਹਾਂ ਫੈਲਾਉਣ ਦੇ ਲਾਏ ਇਲਜ਼ਾਮ

0
3

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਖਬੀਰ ਬਾਦਲ ਦੇ ਮਲੋਟ ਮੰਡੀ ਵਿਚ ਕਣਕ ਦੀ ਖਰੀਦ ਨਾ ਹੋਣ ਬਾਰੇ ਕੀਤੇ ਦਾਅਵੇ ਉਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਮਲੋਟ ਮੰਡੀ ਵਿਚ ਖਰੀਦ ਸਬੰਧੀ ਝੂਠੇ ਦਾਅਵੇ ਕਰ ਕੇ ਅਫਵਾਹਾਂ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਦਾ ਸੁਖਬੀਰ ਬਾਦਲ ਨੇ ਜ਼ਿਕਰ ਕੀਤਾ ਹੈ, ਉਸ ਦੀ ਕਣਕ ਵਿੱਕ ਗਈ ਸੀ।
ਉਨ੍ਹਾਂ ਕਿਹਾ ਕਿ ਅਸੀਂ ਖੁਦ ਮੰਡੀ ਵਿਚ ਜਾ ਕੇ ਕਣਕ ਦੀ ਬੋਲੀ ਕਰਵਾਈ ਸੀ ਪਰ ਸੁਖਬੀਰ ਬਾਦਲ ਨੇ ਮੰਡੀ ਦਾ ਵਿਜਟ ਕਰ ਕੇ ਦਾਅਵਾ ਕੀਤਾ ਸੀ ਜਿਹੜੇ ਕਿਸਾਨਾਂ ਦੀ ਬੋਲੀ ਵਿਧਾਇਕ ਨੇ ਕਰਵਾਈ ਸੀ, ਉਹ ਅਜੇ ਵੀ ਮੰਡੀ ਵਿਚ ਬੈਠੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਵਾਰੀ ਨਾਲ ਹੀ ਖਰੀਦ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਵਿਚ ਦੇਰੀ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਹੁਤ ਦੇਰੀ ਨਾਲ ਜਾ ਕੇ ਖਰੀਦ ਵਿਚ ਤੈਅ ਮਾਪਦੰਡਾਂ ਵਿਚ ਛੋਟ ਦਿੱਤੀ ਹੈ ਜਦਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਕੇਂਦਰ ਤੋਂ ਛੋਟ ਦੀ ਮੰਗ ਕਰ ਰਹੀ ਸੀ।
ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਐਨੀ ਹੀ ਚਿੰਤਾ ਹੈ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਰਾਹੀਂ ਕਿਸਾਨਾਂ ਦੀ ਆਵਾਜ ਕੇਂਦਰ ਤਕ ਪਹੁੰਚਾ ਸਕਦੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀ ਕੀਤਾ ਅਤੇ ਹੁਣ ਬਿਨਾਂ ਵਜ੍ਹਾਂ ਅਫਵਾਹਾਂ ਫੈਲਾਅ ਰਹੇ ਹਨ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ ਹਲਕੇ ਦੇ ਲੋਕਾਂ ਦੀ ਲਗਾਤਾਰ ਸੇਵਾ ਕਰ ਰਹੇ ਹਾਂ ਅਤੇ ਇਹ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਨੂੰ ਅਜਿਹੀ ਗਲਤ-ਬਿਆਨੀ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here