ਪੰਜਾਬ ਗਿਆਨੀ ਰਘਬੀਰ ਸਿੰਘ ਵੱਲੋਂ ਬੇਅਦਬੀ ਕਾਨੂੰਨ ਦਾ ਸਵਾਗਤ/ ਪੰਜਾਬ ਸਰਕਾਰ ਤੇ ਰਾਜਪਾਲ ਕਟਾਰੀਆਂ ਦਾ ਕੀਤਾ ਧੰਨਵਾਦ By admin - April 19, 2026 0 2 Facebook Twitter Pinterest WhatsApp ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੇਅਦਬੀ ਬਿੱਲ ਦੇ ਪਾਸ ਹੋਣ ਉਤੇ ਖੁਸ਼ੀ ਜਾਹਰ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਸਖਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ ਜੋ ਹੁਣ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਨਾਲ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗਵਰਨਰ ਵੱਲੋਂ ਇਸ ਬਿੱਲ ਤੇ ਦਸਤਖਤ ਕਰਨ ਨਾਲ ਸਿੱਖਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਕੇ ਗਵਰਨਰ ਪੰਜਾਬ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਹੈ।