ਪੰਜਾਬ ਪਟਿਆਲਾ ’ਚ ਗੁੰਡਾਗਰਦੀ ਦਾ ਨੰਗਾ ਨਾਚ/ ਦੁਕਾਨ ਦੇ ਤਾਲੇ ਤੋੜ ਕੇ ਕਬਜ਼ੇ ਦੀ ਕੋਸ਼ਿਸ਼/ ਟੱਕ ਬਾਜ਼ਾਰ ਦੀ ਘਟਨਾ, ਪੁਲਿਸ ਕਰ ਰਹੀ ਜਾਂਚ By admin - April 20, 2026 0 2 Facebook Twitter Pinterest WhatsApp ਪਟਿਆਲਾ ਸ਼ਹਿਰ ਦੇ ਟੱਕ ਬਾਜ਼ਾਰ ਵਿਖੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕੁੱਝ ਵਿਅਕਤੀਆਂ ਨੇ ਇੱਕ ਦੁਕਾਨ ’ਤੇ ਜ਼ਬਰੀ ਕਬਜ਼ੇ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਨੇ ਦੁਕਾਨਦਾਰ ਨੂੰ ਸਾਮਾਨ ਸਮੇਤ ਦੁਕਾਨ ਤੋਂ ਬਾਹਰ ਸੁੱਟ ਦਿੱਤਾ ਅਤੇ ਬਾਕੀ ਦੁਕਾਨਾਂ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ। ਦੁਕਾਨਦਾਰਾਂ ਵੱਲੋਂ ਰੌਲਾ ਪਾਉਣ ਤੇ ਵੱਡੀ ਗਿਣਤੀ ਲੋਕ ਇਕੱਠੇ ਹੋ ਗਏ ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਦੁਕਾਨਦਾਰਾਂ ਥਾਣਾ ਕੋਤਵਾਲੀ ਪਹੁੰਚ ਸ਼ਿਆਇਤ ਦਰਜ ਕਰਵਾ ਇਨਸਾਫ ਮੰਗਿਆ ਹੈ। ਦੁਕਾਨਦਾਰਾਂ ਦੇ ਹੱਕ ਵਿਚ ਨਿਤਰੇ ਸਿਆਸੀ ਧਿਰਾਂ ਦੇ ਆਗੂਆਂ ਨੇ ਵੀ ਸਖਤ ਕਾਰਵਾਈ ਮੰਗੀ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਢਲੀ ਜਾਂਚ ਦੌਰਾਨ ਮਾਮਲਾ ਕਿਰਾਏ ਦੇ ਲੈਣ-ਦੇਣ ਦਾ ਹੈ, ਫਿਰ ਵੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਮੌਕੇ ਤੇ ਪਹੁੰਚੇ ਕਾਂਗਰਸੀ ਆਗੂ ਅਤੇ ਸਾਬਕਾ ਮੇਅਰ ਸੰਜੂ ਸ਼ਰਮਾ ਬਿੱਟੂ ਬਾਜਪਾ ਵਰੁਣ ਜਿੰਦਲ ਵਪਾਰ ਮੰਡਲ ਦੇ ਪ੍ਰਧਾਨ ਡਾਕਟਰ ਰਾਕੇਸ਼ ਗੁਪਤਾ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਤੀ ਦੇ ਸੰਸਥਾਪਕ ਅਨੀਸ਼ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਦੁਕਾਨਦਾਰਾਂ ਦੇ ਹੱਕ ਵਿਚ ਨਿਤਰਦਿਆਂ ਪੁਲਿਸ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਮੰਗੀ ਹੈ। ਹਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਵਿਚ ਹਮਲਾਵਰ ਸ਼ਰੇਆਮ ਗੁੰਡਾਗਰਦੀ ਕਰਦੇ ਨਜ਼ਰ ਆ ਰਹੇ ਹਨ। ਥਾਣਾ ਕੋਤਵਾਲੀ ਦੇ ਇੰਚਾਰਜ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਲੋ ਨੇ ਦੱਸਿਆ ਕਿ ਕਿਰਾਏ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋਇਆ ਹੈ। ਫਿਲਹਾਲ ਦੋਵੇਂ ਧਿਰਾਂ ਦੀਆਂ ਸ਼ਿਕਾਇਤਾਂ ਲੈ ਲਈਆਂ ਹਨ, ਜਿਨ੍ਹਾਂ ਦੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਨਾਲ ਕੋਈ ਧੱਕਾ ਨਹੀਂ ਕੀਤਾ ਜਾਵੇਗਾ।