ਪੰਜਾਬ ਦੀਨਾਨਗਰ ਦੀਆਂ ਮੰਡੀਆਂ ’ਚ ਨਹੀਂ ਹੋ ਰਹੀ ਲਿਫਟਿੰਗ/ ਬਿਨਾਂ ਗੱਡੀਆਂ ਵਾਲੇ ਠੇਕੇਦਾਰ ਨੂੰ ਠੇਕਾ ਦੇਣ ਦੇ ਇਲਜ਼ਾਮ/ ਆੜ੍ਹਤੀਆਂ ਨੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ By admin - April 20, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਦੀਨਾਨਗਰ ਅਧੀਨ ਆਉਂਦੇ ਫੋਕਲ ਪੁਆਇੰਟ ਖੁਥੀ ਗਾਹਲੜੀ ਦੀਆਂ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਆਂ ਤੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀਆਂ ਨੇ ਲਿਫਟਿੰਗ ਚ ਦੇਰੀ ਲਈ ਸਬੰਧਤ ਠੇਕੇਦਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਆੜਤੀਆਂ ਦਾ ਇਲਜਾਮ ਹੈ ਕਿ ਪ੍ਰਸ਼ਾਸਨ ਵੱਲੋਂ ਲਾਏ ਗਏ ਠੇਕੇਦਾਰ ਕੋਲ ਆਪਣੀਆਂ ਗੱਡੀਆਂ ਦਾ ਕੋਈ ਪ੍ਰਬੰਧ ਨਹੀਂ ਹੈ, ਜਿਸ ਦੇ ਚਲਦਿਆਂ ਲਿਫਟਿੰਗ ਵਿਚ ਦੇਰੀ ਹੋ ਰਹੀ ਹੈ। ਆੜ੍ਹਤੀਆਂ ਨੇ ਠੇਕੇਦਾਰ ਨੂੰ ਬਲੈਕ ਲਿਸਟ ਕਰ ਕੇ ਨਵੇਂ ਠੇਕੇਦਾਰ ਨੂੰ ਠੇਕਾ ਦੇਣ ਦੀ ਮੰਗ ਕੀਤੀ ਹੈ। ਆੜ੍ਹਤੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਤੁਰੰਤ ਧਿਆਨ ਨਾ ਦਿੱਤਾਂ ਉਹ ਸੰਘਰਸ਼ ਵਿੱਡਣ ਲਈ ਮਜਬਰ ਹੋਣਗੇ।