ਪੰਜਾਬ ਤਰਨ ਤਾਰਨ ’ਚ ਸਖਸ਼ ਦਾ ਗੋਲੀਆਂ ਮਾਰ ਕੇ ਕਤਲ/ ਘਰੋਂ ਬਾਹਰ ਬੁਲਾ ਕੇ ਮਾਰੀਆਂ ਗੋਲੀਆਂ/ ਇਲਾਕੇ ’ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ By admin - April 20, 2026 0 2 Facebook Twitter Pinterest WhatsApp ਤਰਨ ਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਸਖ਼ਸ਼ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਆਤਮਾ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਆਤਮਾ ਸਿੰਘ ਆਪਣੇ ਘਰ ਅੰਦਰ ਮੌਜੂਦ ਸੀ ਕਿ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਨੂੰ ਘਰ ਦੇ ਬਾਹਰ ਬੁਲਾ ਕੇ ਗੋਲੀਆਂ ਮਾਰ ਦਿੱਤੀਆਂ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਤੋਂ ਫਰਾਰ ਹੁੰਦੇ ਹਮਲਾਵਰਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਨੇ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਆਰੰਭ ਦਿੱਤੀ ਹੈ। ਪਰਿਵਾਰ ਦੇ ਦੱਸਣ ਮੁਤਾਬਕ ਹਮਲਾਵਰਾਂ ਨੇ ਆਤਮਾ ਸਿੰਘ ਨੂੰ ਬਹਾਨੇ ਨਾਲ ਬਾਹਰ ਬੁਲਾਇਆ ਅਤੇ ਜਦੋਂ ਉਹ ਘਰ ਦਾ ਦਰਵਾਜ਼ਾ ਖੋਲ੍ਹ ਕੇ ਬਾਹਰ ਨਿਕਲਿਆ, ਹਮਲਾਵਰਾਂ ਨੇ ਪਿਸਤੌਲ ਨਾਲ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਆਤਮਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਪਰ ਤਦ ਤੱਕ ਦੋਸ਼ੀ ਨਿਕਲ ਚੁੱਕੇ ਸਨ। ਸੂਚਨਾ ਮਿਲਣ ‘ਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਤੱਕ ਕੋਈ ਵੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਪੁਲਿਸ ਅਣਪਛਾਤੇ ਦੋਸ਼ੀਆਂ ਦੀ ਪਛਾਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਉਨ੍ਹਾਂ ਦੀ ਭਾਲ ਜਾਰੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।