ਅੰਮ੍ਰਿਤਸਰ ਪੁਲਿਸ ਵੱਲੋਂ ਅਕਾਲੀ ਕੌਂਸਲਰ ਦੇ ਕਾਤਲਾਂ ਦਾ ਐਨਕਾਊਟਰ/ ਚਾਰ ਜਣਿਆਂ ਨੂੰ ਮੁਕਾਬਲੇ ਬਾਅਦ ਕੀਤਾ ਗ੍ਰਿਫਤਾਰ/ਬੀਤੇ ਦਿਨ ਕਤਲ ਕਰ ਕੇ ਹੋਏ ਸੀ ਫਰਾਰ

0
63

ਅੰਮ੍ਰਿਤਸਰ ਪੁਲਿਸ ਨੇ ਅਕਾਲੀ ਕੌਂਸਲਰ ਦੇ ਕਤਲ ਮਾਮਲੇ ਦੇ 4 ਦੋਸ਼ੀਆਂ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਐ। ਮੁਕਾਬਲੇ ਦੌਰਾਨ ਗੁਰਪ੍ਰੀਤ ਗੋਪੀ ਨਾਮ ਦੇ ਮੁਲਜਮ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਬੀਤੇ ਦਿਨ ਹੋਣ ਕਤਲ ਮਾਮਲੇ ਵਿਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸੀ, ਜਿਨ੍ਹਾਂ ਨੇ ਘਟਨਾ ਲਈ ਜ਼ਿੰਮੇਵਾਰ ਮੁਲਜਮਾਂ ਨੂੰ ਟਰੈਸ ਕਰ ਕੇ ਉਨ੍ਹਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ। ਜਾਣਕਾਰੀ ਮੁਤਾਬਕ ਪੁਲਸ ਨੇ ਕਤਲ ਕਰਨ ਵਾਲੇ 4 ਮੁਲਜ਼ਮਾਂ ਦਾ ਐਨਕਾਊਂਟਰ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਕਿਸ਼ਨ ਗੈਂਗ ਨਾਲ ਜੁੜੇ ਇੱਕ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਘਟਨਾ ਤੋਂ ਮਹਿਜ 8 ਘੰਟਿਆਂ ਦੇ ਅੰਦਰ, ਗਿਰੋਹ ਦੇ ਚਾਰ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਟੀਮਾਂ ਵੱਲੋਂ  ਫਤਿਹਪੁਰ ਨੇੜੇ ਮੁਲਜ਼ਮਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਕਿ  ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਸਵੈ-ਰੱਖਿਆ ‘ਚ ਐੱਸਐੱਚਓ ਛੇਹਰਟਾ ਨੇ ਆਪਣੀ ਸਰਵਿਸ ਗਨ ਨਾਲ ਜਵਾਬੀ ਗੋਲੀਬਾਰੀ ਕੀਤੀ, ਜਿਸ ਨਾਲ ਗੋਪੀ ਦੀ ਸੱਜੀ ਲੱਤ ਜ਼ਖ਼ਮੀ ਹੋ ਗਈ। ਦੋਸ਼ੀ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ ਅਤੇ ਇਸ ਵੇਲੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਮੁਲਜ਼ਮ ਵੱਲੋਂ ਵਾਰਦਾਤ ‘ਚ ਵਰਤਿਆ ਇਕ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਇਹ ਕਾਰਵਾਈ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ ‘ਤੇ ਚੱਲ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਪਿਛਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੌਂਸਲਰ ਹਰਜਿੰਦਰ ਸਿੰਘ ਜੰਡਿਆਲਾ ਤੋਂ ਇੱਕ ਪਰਿਵਾਰਕ ਪ੍ਰੋਗਰਾਮ ਦੇ ਵਿਚ ਸ਼ਾਮਲ ਹੋਣ ਦੇ ਲਈ ਅੰਮ੍ਰਿਤਸਰ ਆਇਆ ਸੀ। ਜਿੱਥੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਜਿਸ ਦੌਰਾਨ ਕੌਂਸਲਰ ਹਰਜਿੰਦਰ ਸਿੰਘ ਨੂੰ 3 ਤੋਂ 4 ਗੋਲੀਆਂ ਲੱਗ ਗਾਈਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ ਜਦਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ।

LEAVE A REPLY

Please enter your comment!
Please enter your name here