ਮੋਗਾ ’ਚ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ/ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ/ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸਵਾਗਤ

0
2

ਮੋਗਾ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਜੀ ਆਇਆ ਕਹਿੰਦਿਆਂ ਪਾਰਟੀ ਅੰਦਰ ਬਣਦਾ ਸਤਿਕਾਰ ਅਤੇ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਨਵੇਂ ਮੈਂਬਰਾਂ ਦੀ ਸ਼ਮੂਲੀਅਤ ਪਾਰਟੀ ਦੀਆਂ ਨੀਤੀਆਂ ‘ਤੇ ਵਧਦੇ ਵਿਸ਼ਵਾਸ ਦੀ ਨਿਸ਼ਾਨੀ ਹੈ।
ਜਾਣਕਾਰੀ ਦਿੰਦਿਆਂ ਹੋਇਆਂ ਡਾ. ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕਹਿਤ ਕੰਮਾਂ ਕਰ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਲਈ ਨਹਿਰੀ ਪਾਣੀ ਅਤੇ ਪਾਈਪ ਲਾਈਨ ਪ੍ਰੋਜੈਕਟ, ਦਿਨ ਦੇ ਸਮੇਂ ਬਿਜਲੀ ਸਪਲਾਈ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ, ਗੈਰਕਾਨੂੰਨੀ ਟੋਲ ਪਲਾਜ਼ਿਆਂ ਦਾ ਬੰਦ ਹੋਣਾ ਅਤੇ ਵੱਡੇ ਪੱਧਰ ‘ਤੇ ਵਿਕਾਸੀ ਕੰਮ ਜਾਰੀ ਹਨ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।ਵਿਧਾਇਕ ਨੇ ਕਿਹਾ ਕਿ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਸਰਕਾਰ ਵੱਲੋਂ ਮਹੱਤਵਪੂਰਨ ਕਦਮ ਚੁੱਕੇ ਗਏ ਹਨ ਅਤੇ ਬੇਅਦਬੀ ਵਿਰੁੱਧ ਕੜਾ ਕਾਨੂੰਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਰਕਾਰ ਦੇ ਕੰਮਾਂ ਨਾਲ ਸੰਤੁਸ਼ਟ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਲੋਕ ਵੀ ਆਮ ਆਦਮੀ ਪਾਰਟੀ ਨਾਲ ਜੁੜਣਗੇ।

LEAVE A REPLY

Please enter your comment!
Please enter your name here