ਫਤਹਿਗੜ੍ਹ ਸਾਹਿਬ ’ਚ ਆਮ ਆਦਮੀ ਪਾਰਟੀ ਨੂੰ ਝਟਕਾ/ 100 ਤੋਂ ਵੱਧ ਵਰਕਰ ਪਾਰਟੀ ਛੱਡ ਭਾਜਪਾ ’ਚ ਸ਼ਾਮਲ

0
2

ਫਤਿਹਗੜ੍ਹ ਸਾਹਿਬ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਭਾਨੀ ਅਤੇ ਗਗਨਦੀਪ ਕੌਰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਸਰਹਿੰਦ ਦੇ ਭੱਟੀ ਫਾਰਮ ਵਿਖੇ ਕਰਵਾਏ ਸਮਾਗਮ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here