ਫਿਰੋਜ਼ਪੁਰ ’ਚ ਭਿਆਨਕ ਸੜਕ ਹਾਦਸੇ ਦੌਰਾਨ ਦੋ ਦੀ ਮੌਤ/ ਘੋੜਾ ਟਰਾਲਾ ਤੇ ਬਲੈਰੋ ਕਾਰ ਵਿਚਾਲੇ ਹੋਈ ਭਿਆਨਕ ਟੱਕਰ/ ਹਾਦਸੇ ਦੀ ਲਪੇਟ ’ਚ ਆਏ ਤਿੰਨ ਮੋਟਰ ਸਾਈਕਲ ਸਵਾਰ

0
58

ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਹਾਮਦ ਨੇੜੇ ਇਕ ਘੋੜਾ ਟਰਾਲਾ ਤੇ ਬਲੈਰੋ ਗੱਡੀ ਦੀ ਹੋਈ ਟੱਕਰ ਦੌਰਾਨ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ‘ਚੋਂ ਦੋ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਘੋੜਾ ਟਰਾਲਾ ਫਾਜ਼ਿਲਕਾ ਸਾਈਡ ਤੋਂ ਫਿਰੋਜ਼ਪੁਰ ਨੂੰ ਜਾ ਰਿਹਾ ਸੀ। ਬਲੈਰੋ ਗੱਡੀ ਫਿਰੋਜ਼ਪੁਰ ਤੋਂ ਆ ਰਹੀ ਸੀ। ਜਦੋਂ ਪਿੰਡ ਹਾਮਦ ਨੇੜੇ ਪਹੁੰਚੇ ਤਾਂ ਇਹ ਦਰਦਨਾਕ ਹਾਦਸਾ ਵਾਪਰ ਗਿਆ। ਬਲੈਰੋ ਗੱਡੀ ਦੇ ਪਿੱਛੇ ਆ ਰਹੇ ਮੋਟਰਸਾਈਕਲ ਸਵਾਰਾਂ ਦੀ ਬਲੈਰੋ ਗੱਡੀ ਨਾਲ ਭਿਆਨਕ ਟੱਕਰ ਹੋ ਗਈ ਜਿਸ ਨਾਲ ਮੋਟਰ-ਸਾਈਕਲ ਸਵਾਰ ਤਿੰਨ ਵਿਅਕਤੀਆਂ ‘ਚੋਂ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਘੋੜਾ ਟਰਾਲਾ ਨੰ (ਆਰ ਜੇ 07 ਜੀ ਬੀ 1446) ਫਾਜ਼ਿਲਕਾ ਸਾਈਡ ਤੋਂ ਫਿਰੋਜ਼ਪੁਰ ਨੂੰ ਜਾ ਰਿਹਾ ਸੀ ਅਤੇ ਬਲੈਰੋ ਗੱਡੀ ਨੰ (ਪੀ ਬੀ 05 ਐੱਮ 6900) ਫਿਰੋਜ਼ਪੁਰ ਤੋਂ ਆ ਰਹੀ ਸੀ ਜਦੋਂ ਪਿੰਡ ਹਾਮਦ ਨੇੜੇ ਰਿਧਮ ਹੋਟਲ ਕੋਲ ਪਹੁੰਚੇ ਤਾਂ ਬਲੈਰੋ ਗੱਡੀ ਅਚਾਨਕ ਕਿਸੇ ਕਾਰਨ ਟਰਾਲੇ ਦੇ ਪਿਛਲੇ ਹਿੱਸੇ ਨਾਲ ਟਕਰਾਅ ਕੇ ਦੂਸਰੀ ਸਾਈਡ ਚਲੀ ਗਈ ਅਤੇ ਪ੍ਰਗਟ ਸਾਹਿਬ ਵੱਲੋਂ ਆ ਰਿਹਾ ਮੋਟਰਸਾਈਕਲ ਨੰ (ਪੀਬੀ 10 ਡੀ ਕੇ 6259) ਬਲੈਰੋ ਗੱਡੀ ਨਾਲ ਟਕਰਾ ਗਿਆ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿਚੋਂ 2 ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।  ਮ੍ਰਿਤਕਾਂ ਦੀ ਪਛਾਣ ਸ਼ਿਵਾ ਪੁੱਤਰ ਕਸ਼ਮੀਰ ਲਾਲ ਵਾਸੀ ਉੱਤਲਾ ਵੇਹੜਾ, ਪਿੰਡ ਗੁਰੂਹਰਸਹਾਏ ਤੇ ਗੁਰਪ੍ਰੀਤ ਪੁੱਤਰ ਬਲਦੇਵ ਸਿੰਘ ਵਾਸੀ ਵੱਡੀ ਕਾਨਿਆਂ ਵਾਲੀ ਅਤੇ ਤੀਸਰੇ ਨੌਜਵਾਨ ਦੀ ਅਜੇ ਪਹਿਚਾਣ ਨਹੀਂ ਹੋ ਸਕੀ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦਿਹਾੜੀ ਮਜ਼ਦੂਰੀ ਦਾ ਕੰਮ ਕਰਦੇ ਸਨ ਅਤੇ ਕੰਮ ਲਈ ਫਿਰੋਜ਼ਪੁਰ ਜਾ ਰਹੇ ਸੀ, ਬਲੈਰੋ ਗੱਡੀ ਸਵਾਰਾਂ ਨੂੰ ਵੀ ਜ਼ਖ਼ਮੀ ਹਾਲਤ ਵਿਚ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਖੇ ਭੇਜਿਆ ਗਿਆ ਹੈ। ਇਸ ਹਾਦਸੇ ਦੌਰਾਨ ਸੜਕ ਸੁਰੱਖਿਆ ਫੋਰਸ ਟੀਮ ਤੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰਾਲਾ ਚਾਲਕ ਨੂੰ ਵੀ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here