ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰ ਗਰੋਹ ਦਾ ਪਰਦਾਫਾਸ਼/ 5 ਸਮਗਲਰ 7 ਕਿੱਲੋ 50 ਗਰਾਮ ਹੈਰੋਇਨ ਸਮੇਤ ਗਿਫਤਾਰ/ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ By admin - April 21, 2026 0 2 Facebook Twitter Pinterest WhatsApp ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 7 ਕਿੱਲੋ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਗਿਰੋਹ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ੇ ਦੀ ਸਪਲਾਈ ਕਰਦਾ ਸੀ। ਇਹ ਪੂਰਾ ਨੈਟਵਰਕ ਇੰਟੈਲੀਜੈਂਸ ਬੇਸ ਆਪਰੇਸ਼ਨ ਰਾਹੀਂ ਲੰਬੇ ਸਮੇਂ ਤੱਕ ਨਿਗਰਾਨੀ ਹੇਠ ਰੱਖਿਆ ਗਿਆ, ਜਿਸ ਤੋਂ ਬਾਅਦ ਇਹ ਵੱਡੀ ਰਿਕਵਰੀ ਸੰਭਵ ਹੋ ਸਕੀ ਹੈ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਿਰੋਹ ਸਰਹੱਦ ਪਾਰ ਤੋਂ ਡਰੋਨ ਜਾਂ ਹੋਰ ਮਾਧਿਅਮਾਂ ਰਾਹੀਂ ਨਸ਼ਾ ਮੰਗਵਾਉਂਦਾ ਸੀ ਅਤੇ ਉਸਨੂੰ ਪੰਜਾਬ ਦੇ ਅੰਦਰੂਨੀ ਨੈਟਵਰਕ ਰਾਹੀਂ ਅੱਗੇ ਵੰਡਿਆ ਜਾਂਦਾ ਸੀ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰਜ਼ ਛੇਹਰਟਾ ਅਤੇ ਕੈਂਟੋਨਮੈਂਟ ਥਾਣਿਆਂ ਵਿੱਚ NDPS ਐਕਟ ਹੇਠ ਦਰਜ ਕੀਤੀਆਂ ਗਈਆਂ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਜ਼ਿਆਦਾਤਰ ਨੌਜਵਾਨ ਉਮਰ ਦੇ ਹਨ, ਜਿਨ੍ਹਾਂ ਦੀ ਉਮਰ 19 ਤੋਂ 23 ਸਾਲ ਦੇ ਵਿਚਕਾਰ ਹੈ। ਇਹਨਾਂ ਨੂੰ ਪੈਸੇ ਅਤੇ ਆਸਾਨ ਜੀਵਨ ਦੇ ਲਾਲਚ ਦੇ ਕੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਫਸਾਇਆ ਗਿਆ ਸੀ। ਇਨ੍ਹਾਂ ਵਿਚ ਸ਼ਾਮਲ ਕੁਝ ਦੋਸ਼ੀਆਂ ਦੇ ਖ਼ਿਲਾਫ ਪਹਿਲਾਂ ਵੀ NDPS ਦੇ ਕੇਸ ਦਰਜ ਹੋ ਚੁੱਕੇ ਹਨ। ਇਸ ਗਿਰੋਹ ਦਾ ਇੱਕ ਮੁੱਖ ਕਿੰਗਪਿਨ ਹਾਲੇ ਫਰਾਰ ਹੈ, ਜਿਸ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਨੈਟਵਰਕ ਦੇ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਪੁਲਿਸ ਨੇ ਇਸ ਆਪਰੇਸ਼ਨ ਨੂੰ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਕਾਰਵਾਈ ਨਸ਼ਾ ਮਾਫੀਆ ਖ਼ਿਲਾਫ਼ ਜੰਗ ਵਿੱਚ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਭਵਿੱਖ ਵਿੱਚ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਲੱਗੇਗਾ।