ਅੰਮ੍ਰਿਤਸਰ ਦੇ ਗੇਟ ਹਕੀਮਾ ਇਲਾਕੇ ‘ਚ ਗੋਲੀਬਾਰੀ/ ਕੁੱਤੇ ਘੁਮਾਉਣ ਨਿਕਲੇ ਵਿਅਕਤੀ ਦੀ ਮੌਤ/ ਪੁਲਿਸ ਨੇ ਹਥਿਆਰ ਬਰਾਮਦ ਕਰ ਕੇ ਜਾਂਚ ਆਰੰਭੀ

0
2

ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਇਲਾਕੇ ਵਿੱਚ ਦੇਰ ਰਾਤ ਇੱਕ ਸੰਸਨੀਖੇਜ਼ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕੁੱਤੇ ਘੁਮਾਉਣ ਨਿਕਲੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਾਇਣ ਦਾਸ ਵਜੋਂ ਹੋਈ ਹੈ, ਜੋ ਆਪਣੇ ਘਰ ਦੇ ਨੇੜੇ ਹੀ ਜਨਰਲ ਸਟੋਰ ਚਲਾਉਂਦਾ ਸੀ। ਜਾਣਕਾਰੀ ਮ੍ਰਿਤਕ ਦਾ ਹਮਲਾਵਰਾਂ ਨਾਲ ਇਨਵਰਟਰ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਇਹ ਘਟਨਾ ਵਾਪਰੀ ਹੈ। ਪੁਲਿਸ ਨੇ ਘਟਨਾ ਵਿਚ ਵਰਤਿਆ ਹਥਿਆਰ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰਕ ਮੈਂਬਰਾਂ ਦੇ ਮੁਤਾਬਕ, ਨਰਾਇਣ ਦਾਸ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਬਾਹਰ ਨਿਕਲੇ ਹੋਏ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ ਅਤੇ ਉਨ੍ਹਾਂ ਨੇ ਘਰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਲੱਗ ਗਈ ਹੈ। ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਿਆ, ਜਿੱਥੇ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਨਰਾਇਣ ਦਾਸ ਦਾ ਕਿਸੇ ਨਾਲ ਕੋਈ ਵੱਡਾ ਝਗੜਾ ਨਹੀਂ ਸੀ। ਹਾਲਾਂਕਿ, ਨੇੜੇ ਦੀ ਇਕ ਦੁਕਾਨ ਨਾਲ ਇਨਵਰਟਰ ਨੂੰ ਲੈ ਕੇ ਹਲਕਾ ਵਿਵਾਦ ਚੱਲ ਰਿਹਾ ਸੀ, ਪਰ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਇਹ ਮਾਮਲਾ ਇਸ ਹੱਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਨੇ ਦੋਸ਼ੀ ਲਈ ਕੜੀ ਤੋਂ ਕੜੀ ਸਜ਼ਾ ਦੀ ਮੰਗ ਕੀਤੀ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਰਾਇਣ ਦਾਸ ਨੇ ਇੱਕ ਦੁਕਾਨ ਦੇ ਸ਼ਟਰ ‘ਤੇ ਲੱਕੜੀ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਗੁਆਂਢੀ ਰਜਨੀਸ਼ ਨਾਲ ਤਕਰਾਰ ਹੋ ਗਈ। ਤਕਰਾਰ ਦੌਰਾਨ ਰਜਨੀਸ਼ ਨੇ ਆਪਣੀ 12 ਬੋਰ ਲਾਈਸੈਂਸੀ ਬੰਦੂਕ ਨਾਲ ਗੋਲੀ ਚਲਾਈ, ਜੋ ਨਰਾਇਣ ਦਾਸ ਦੀ ਲੱਤ ਵਿੱਚ ਲੱਗੀ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here