ਪੰਜਾਬ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਸਰਕਾਰਾਂ ’ਤੇ ਫੁੱਟਿਆ ਗੁੱਸਾ/ ਲਾਰੈਂਸ ਬਿਸ਼ਨੋਈ ਦੀ ਡਾਕੂਮੈਂਟਰੀ ’ਤੇ ਤੁਰੰਤ ਰੋਕ ਦੀ ਮੰਗ/ ਗੈਂਗਸਟਰਾਂ ਨੂੰ ਹੀਰੋ ਵਜੋਂ ਦਰਸਾਉਣ ਨੂੰ ਦੱਸਿਆ ਮੰਦਭਾਗਾ By admin - April 21, 2026 0 3 Facebook Twitter Pinterest WhatsApp ਲਾਰੈਂਸ ਬਿਸ਼ਨੋਈ ’ਤੇ ਬਣ ਰਹੀ ਡੈਕੂਮੈਂਟਰੀ ਨੂੰ ਲੈ ਕੇ ਵਿਵਾਦ ਵਧਦਾ ਹੀ ਜਾ ਰਿਹਾ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਫਿਲਮ ਨੂੰ ਲੈ ਕੇ ਸਰਕਾਰ ਵਿਰੁੱਧ ਗੁੱਸਾ ਜਾਹਰ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਜਿਹੜੇ ਬੰਦੇ ਉਤੇ 70 ਤੋਂ 80 ਮਾਮਲੇ ਦਰਜ ਹੋਣ, ਇਸ ਉਤੇ ਇਸ ਤਰ੍ਹਾਂ ਫਿਲਮਾਂ ਬਣਨਾ ਸਰਕਾਰਾਂ ਵੱਡੀ ਅਣਗਹਿਲੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਗੈਂਗਸਟਰਾਂ ਨੂੰ ਹੀਰੋ ਵਜੋਂ ਦਰਸਾਇਆ ਜਾ ਰਿਹਾ ਹੈ, ਜੋ ਨੌਜਵਾਨਾਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਸ਼ਹੀਦ, ਯੋਧੇ, ਵਿਗਿਆਨੀ ਅਤੇ ਖਿਡਾਰੀ ਹਨ ਜਿਨ੍ਹਾਂ ਬਾਰੇ ਫਿਲਮਾਂ ਬਣਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਗੈਂਗਸਟਰ ਨੇ ਸਾਡੇ ਪੁੱਤਰ ਨੂੰ ਮਾਰਿਆ, ਜਿਸ ਦਾ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਫਿਲਮਾਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਅਪਰਾਧ ਚੁਣਨ ਵਾਲਿਆਂ ਦੀ ਵਡਿਆਈ ਕਰਨਾ ਬਿਲਕੁਲ ਗਲਤ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਪਹਿਲਾਂ ਹੀ ਗਲਤ ਰਸਤੇ ‘ਤੇ ਲਿਜਾਇਆ ਜਾ ਰਿਹਾ ਹੈ, ਅਤੇ ਅਜਿਹੀਆਂ ਫਿਲਮਾਂ ਇਸ ਸਮੱਸਿਆ ਨੂੰ ਹੋਰ ਵਧਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ ਹੈ, ਅਤੇ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਵੀਆਈਪੀ ਟਰੀਟਮੈਂਟ ਦਿੱਤੀ ਜਾ ਰਹੀ ਹੈ ਅਤੇ ਜੇਲ੍ਹਾਂ ਅੰਦਰ ਇੰਟਰਵਿਊ ਕੀਤੇ ਜਾ ਰਹੇ ਹਨ।