ਪੰਜਾਬ ਫਤਿਹਗੜ ਚੂੜੀਆਂ ਦਾਣਾ ਮੰਡੀ ’ਚ ਕਣਕ ਦੇ ਅੰਬਾਰ/ ਲਿਫਟਿੰਗ ਨਾ ਹੋਣ ਕਾਰਨ ਆੜਤੀ ਪ੍ਰੇਸ਼ਾਨ/ ਅਕਾਲੀ ਆਗੂ ਲੋਧੀਨੰਗਲ ਨੇ ਘੇਰੀ ਸਰਕਾਰ By admin - April 23, 2026 0 2 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਹਲਕਾ ਫਤਿਹਗੜ ਚੂੜੀਆਂ ਦੀ ਦਾਣਾ ਮੰਡੀ ਅੰਦਰ ਲਿਫਟਿੰਗ ਨਾ ਹੋਣ ਦੇ ਚਲਦਿਆਂ ਕਣਕ ਵੱਡੇ ਵੱਡੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਨੇ, ਜਿਸ ਦੇ ਚਲਦਿਆਂ ਆੜਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਉਸ ਮੁੱਦੇ ਨੂੰ ਲੈ ਕੇ ਸਿਆਸੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੇ ਮੰਡੀ ਦਾ ਦੌਰਾ ਕਰ ਕੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ। ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਮੰਡੀਆਂ ਵਿਚ ਕਣਕ ਚੁੱਕਣ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਦੇ ਚਲਦਿਆਂ ਆੜਤੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਲਿਫਟਿੰਗ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਸਬੰਧੀ ਆੜਤੀਆ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਆੜਤੀ ਸੁਰਿੰਦਰ ਛਿੰਦੀ ਨੇ ਆਪਣਾ ਦੁੱਖੜਾ ਸੁਣਾਉਂਦੇ ਹੋਏ ਦੱਸਿਆ ਕਿ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਉਨਾਂ ਨੂੰ ਕਈ ਤਰ੍ਹਾਂ ਦੀਆ ਮੁਸ਼ਕਲਾਂ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦਾ ਵੱਡੀ ਪੱਧਰ ਦੇ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਠੇਕੇਦਾਰਾਂ ਨੂੰ ਇੱਕ ਵੀ ਗੱਡੀ ਨਹੀਂ ਹੈ ਉਸ ਨੂੰ ਮਿਲੀਭੁਗਤ ਨਾਲ ਕਣਕ ਦੀ ਢੁਆਈ ਦੇ ਠੇਕੇ ਦਿੱਤੇ ਹੋਏ ਹਨ। ਇਸ ਸਬੰਧੀ ਫਤਿਹਗੜ ਚੂੜੀਆਂ ਮਾਰਕੀਟ ਕਮੇਟੀ ਦੇ ਸਕਤਰ ਦਿਲਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨਾਂ ਦੱਸਿਆ ਕਿ ਹੋਰ ਰੋਜ ਕਣਕ ਦੀ ਲਿਫਟਿੰਗ ਹੋ ਰਹੀ ਹੈ ਅਤੇ ਹੁਣ ਤੱਕ ਕਣਕ ਦਾ 45000 ਤੋੜਾ ਲਿਫਟ ਹੋ ਚੁੱਕਾ ਹੈ ਅਤੇ ਲਿਫਟਿੰਗ ਲੱਗਾਤਾਰ ਜਾਰੀ ਹੈ।