ਅਜਨਾਲਾ ਅਦਾਲਤ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ/ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ/ 2 ਦਿਨਾਂ ਦਾ ਮਿਲਿਆ ਰਿਮਾਂਡ

0
5

ਡਿਬਰੂਗੜ੍ਹ ਜੇਲ੍ਹ ਅੰਦਰ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਪੁਲਿਸ ਨੇ ਉਨ੍ਹਾਂ ਦਾ 15 ਦਿਨਾਂ ਦਾ ਰਿਮਾਂਡ ਮੰਗਿਆ। ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾ ਸੁਣਨ ਤੋਂ ਬਾਦ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਪੁਲਿਸ ਨੇ ਘਟਨਾ ਵੇਲੇ ਗੁਰੂ ਗ੍ਰੰਥ ਸਾਹਿਬ ਲੈ ਕੇ ਆਉਣ ਵਾਲੀ ਗੱਡੀ ਦੀ ਬਰਾਮਦਗੀ ਦੀ ਗੱਲ ਕਹੀ, ਜਿਸ ’ਤੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਇਤਰਾਜ਼ ਕੀਤਾ। ਇਸ ਤੋਂ ਬਾਦ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਦੀ ਅਗਲੀ ਵੇਸ਼ੀ 2 ਦਿਨ ਬਾਅਦ ਹੋਵੇਗੀ।
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਦੇ ਦੱਸਣ ਮੁਤਾਬਕ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹਨਾਂ ਨੇ ਉਹ ਗੱਡੀ ਬਰਾਮਦ ਕਰਨੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਥਾਣੇ ਪਹੁੰਚੇ ਸੀ। ਉਹਨਾਂ ਕਿਹਾ ਕਿ ਇਹ ਇੱਕ ਹਾਸੋਹੀਣਾ ਵਾਲਾ ਕਾਰਨ ਸੀ ਜਿਸ ਵਿੱਚ ਪੁਲਿਸ ਨੇ 15 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਅਦਾਲਤ ਨੇ ਦੋਵੇਂ ਧਿਰਾਂ ਦੇ ਵਕੀਲਾਂ ਦੀ ਬਹਿਸ਼ ਤੋਂ ਬਾਅਦ ਸਿਰਫ ਦੋ ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ ਹੈ।

LEAVE A REPLY

Please enter your comment!
Please enter your name here