Uncategorized ਅਗਨੀਵੀਰ ਅਕਾਸ਼ਦੀਪ ਦੀ ਅੰਤਿਮ ਅਰਦਾਸ ‘ਚ ਪਹੁੰਚੇ ਸਪੀਕਰ ਸੰਧਵਾਂ ਤੇ ਵਿਧਾਇਕ ਸੇਖੋਂ/ ਅਗਨੀਵੀਰ ਸਕੀਮ ‘ਤੇ ਵਿਧਾਇਕ ਸੇਖੋਂ ਨੇ ਚੁੱਕੇ ਸਵਾਲ/ ਸੰਧਵਾਂ ਬੋਲੇ, ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਖੜ੍ਹੇ ਹਾਂ… By admin - May 26, 2025 0 60 Facebook Twitter Pinterest WhatsApp ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠੇ ਚਹਿਲ ਨਾਲ ਸਬੰਧਤ ਅਗਣੀਵੀਰ ਅਕਾਸ਼ਦੀਪ ਸਿੰਘ ਨਮਿਤ ਅੰਤਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਇਆ ਗਿਆ। ਅੰਤਮ ਅਰਦਾਸ ਸਮਾਗਮ ਵਿਚ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਫਰੀਦਕੋਟ ਦੇ ਵਧਾਇਕ ਗੁਰਦਿਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਪਹੁੰਚੇ। ਸਪੀਕਰ ਕੁਲਤਾਰ ਸੰਧਵਾਂ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਦੱਸਣਯੋਗ ਐ ਕਿ ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ, ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਪਿਛਲੇ ਦਿਨੀਂ ਮੌਤ ਹੋ ਗਈ ਸੀ। ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਰਿਵਾਰ ਤੇ ਪੂਰੇ ਇਲਾਕੇ ਲਈ ਇਹ ਬਹੁਤ ਹੀ ਦੁੱਖ ਦੀ ਘੜੀ ਹੈ। ਅਕਾਸ਼ਦੀਪ ਸਿੰਘ ਦੀ ਅਚਾਨਕ ਮੌਤ ਨਾਲ ਜਿੱਥੇ ਪਰਿਵਾਰ ਨੂੰ ਉਹ ਘਾਟਾ ਪਿਆ ਹੈ, ਜਿਹੜਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਅਗਨੀਵੀਰ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਪੀਕਰ ਸ. ਸੰਧਵਾਂ ਨੇ ਪਰਿਵਾਰ ਦੇ ਦੁੱਖ ਚ ਸ਼ਰੀਕ ਹੁੰਦੇ ਹੋਏ ਗੁਰੂ ਚਰਨਾਂ ਵਿੱਚ ਪੂਰੇ ਪਰਿਵਾਰ ਨੂੰ ਇਹ ਭਾਣਾ ਮੰਨਣ ਦੀ ਸ਼ਕਤੀ ਬਖਸ਼ਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਦੇ ਵਿੱਚ ਉਹ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੇ ਹਾਂ। ਅਗਨੀਵੀਰ ਭਰਤੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜੋ ਅਗਨੀਵੀਰ ਸਕੀਮ ਹੈ, ਉਹ ਦੇਸ਼ ਦੀ ਸੁਰੱਖਿਆ ਅਤੇ ਸਾਡੇ ਦੇਸ਼ ਦੀ ਸੁਰੱਖਿਆ ਨਾਲ ਸਿੱਧਾ ਖਿਲਵਾੜ ਹੈ। ਕੇਂਦਰ ਸਰਕਾਰ ਨੂੰ ਅਗਨੀਵੀਰ ਸਕੀਮ ਬੰਦ ਕਰਕੇ ਫੋਜ ਵਿੱਚ ਜਵਾਨਾਂ ਦੀ ਰੈਗੂਲਰ ਭਰਤੀ ਕਰਨੀ ਚਾਹੀਦੀ ਹੈ ਤਾਂ ਜੋ ਸਰਹੱਦ ਤੇ ਬੈਠੇ ਜਵਾਨਾਂ ਨੂੰ, ਉਨ੍ਹਾਂ ਦਾ ਬਣਦਾ ਦਰਜਾ ਮਿਲ ਸਕੇ।