ਪੰਜਾਬ ਫਰੀਦਕੋਟ ਪੁਲਿਸ ਦੀ ਨਸ਼ੇ ਖਿਲਾਫ ਐਕਸ਼ਨ/ 104 ਗਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ/ ਮੁਲਜਮ ਤੇ ਪਹਿਲਾਂ ਵੀ ਮਾਮਲੇ ਦਰਜ By admin - April 24, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਵਿਚ ਸ਼ਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜਮ ਦੀ ਪਛਾਣ ਗਗਨਦੀਪ ਸਿੰਘ ਉਰਫ ਹੈਪੀ ਵਾਸੀ ਬਾਜੀਗਰ ਬਸਤੀ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਇਸ ਦੇ ਕਬਜੇ ਵਿਚੋਂ 104 ਗਰਾਮ ਹੈਰੋਇਨ ਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਪਹਿਲਾਂ ਵੀ 4 ਮਾਮਲੇ ਦਰਜ ਹਨ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਛਾਉਣੀ ਰੋਡ ਨੇੜੇ ਜਹਾਜ ਗਰਾਊਡ, ਫਰੀਦਕੋਟ ਵਿਖੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੇ ਗਗਨਦੀਪ ਸਿੰਘ ਉਰਫ ਹੈਪੀ ਬੋਲਾ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 104 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 192 ਮਿਤੀ 22.04.2026 ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲ਼ੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਨਸ਼ੇ ਦੀ ਖੇਪ ਨੂੰ ਇਸ ਵੱਲੋ ਅੱਗੇ ਸਪਲਾਈ ਕੀਤਾ ਜਾਣਾ ਸੀ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ। ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਮੁਤਾਬਕ ਮੁਲਜਮ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਵਾਂ ਤਹਿਤ 4 ਮਾਮਲੇ ਦਰਜ ਰਜਿਸਟਰ ਹਨ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।