ਗਿਆਨੀ ਰਘਬੀਰ ਸਿੰਘ ਦਾ ਬਾਦਲ ਪਰਿਵਾਰ ਵੱਲ ਨਿਸ਼ਾਨਾ / ਬੇਅਦਬੀਆਂ ਦੇ ਹਵਾਲੇ ਨਾਲ ਸੁਣਾਈਆਂ ਖਰੀਆਂ-ਖਰੀਆਂ/ ਮੁੱਖ ਮੰਤਰੀ ਮਾਨ ਬਾਰੇ ਟਿੱਪਣੀਆਂ ਨੂੰ ਲੈ ਕੇ ਮੋੜਵਾਂ ਜਵਾਬ

0
3

 

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਬਾਦਲ ਪਰਿਵਾਰ ਉਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਤਿਤ ਸਿੱਖ ਹੋਣ ਬਾਰੇ ਕੀਤੀ ਟਿੱਪਣੀ ਬਾਰੇ ਪੁੱਛੇ ਜਾਣ ਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖੁਦ ਨੂੰ ਪੰਥਕ ਕਹਾਉਣ ਵਾਲੇ ਬਾਦਲ ਪਰਿਵਾਰ ਦੇ ਰਾਜ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਵਿਰੋਧ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਕਾਨੂੰਨ ਬਣਾ ਕੇ ਉਹ ਕੁੱਝ ਕਰ ਵਿਖਾਇਆ ਹੈ ਜੋ ਕੋਈ ਹੋਰ ਨਹੀਂ ਕਰ ਸਕਿਆ।

ਉਨ੍ਹਾਂ ਕਿਹਾ ਕਿ ਬਾਦਲਾਂ ਦੇ ਰਾਜ ਵਿਚ ਗਲੀਆਂ ਵਿਚ ਪੋਸਟਰ ਲਾਉਣ ਤੋਂ ਬਾਅਦ ਬੇਅਦਬੀਆਂ ਕੀਤੀਆਂ ਗਈਆਂ ਸੀ ਪਰ ਪੰਥਕ ਕਹਾਉਂਦੀ ਸਰਕਾਰ ਇਸ ਨੂੰ ਰੋਕ ਨਹੀਂ ਸਕੀ। ਗਿਆਨੀ ਰਘਬੀਰ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਅਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀਆਂ ਉੱਪਰ ਵੀ ਕਾਫੀ ਦਬਾਅ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਵੀ ਬਾਦਲ ਪਰਿਵਾਰ ਦੀ ਮਰਜ਼ੀ ਅਨੁਸਾਰ ਕੰਮ ਕਰਦੇ, ਤਾਂ ਅੱਜ ਉਹ ਵੀ ਵੱਡੀਆਂ ਗੱਡੀਆਂ ਵਿੱਚ ਘੁੰਮ ਰਹੇ ਹੁੰਦੇ। ਸੁਖਬੀਰ ਬਾਦਲ ਦਾ ਨਾਮ ਲੈਂਦਿਆਂ ਉਨ੍ਹਾਂ ਨੇ 2015 ਵਿਚ ਹੋਈਆਂ ਬੇਅਦਬੀਆਂ ਅਤੇ ਉਸ ਤੋਂ ਬਾਅਦ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਸਖਤ ਟਿੱਪਣੀਆਂ ਵੀ ਕੀਤੀਆਂ।

LEAVE A REPLY

Please enter your comment!
Please enter your name here