ਪੰਜਾਬ ਆਮ ਆਦਮੀ ਪਾਰਟੀ ਦਾ ਕੇਂਦਰੀ ਗ੍ਰਹਿ ਮੰਤਰੀ ’ਤੇ ਸ਼ਬਦੀ ਹਮਲਾ/ ਰਾਜ ਸਭਾ ਮੈਂਬਰਾਂ ਨੂੰ ਤੋੜਣ ਨੂੰ ਲੈ ਕੇ ਚੁੱਕੇ ਸਵਾਲ/ ਬੁਲਾਰਾ ਬਲਤੇਜ ਪੰਨੂ ਨੇ ਜਾਰੀ ਕੀਤਾ ਬਿਆਨ By admin - April 24, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਪਾਰਟੀ ਨਾਲੋਂ ਤੋੜਣ ਦੀਆਂ ਕੋਸ਼ਿਸ਼ਾਂ ਦੇ ਇਲਜ਼ਾਮ ਲਾਏ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਬਲਤੇਜ ਪੰਨੂੰ ਨੇ ਕਿਹਾ ਕਿ ਭਾਜਪਾ ਵੱਲੋਂ ਸ਼ੁਰੂ ਤੋਂ ਹੀ ਪਾਰਟੀ ਨੂੰ ਕਮਜੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਹਿ ਉਤੇ ਆਮ ਆਦਮੀ ਪਾਰਟੀ ਦੇ ਆਗੂਆਂ ਉਤੇ ਈਡੀ ਤੇ ਸੀਬੀਆਈ ਦੀ ਰੇਡ ਕਰਵਾ ਕੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਰਾਘਵ ਚੱਢਾ ਦੀ ਮਦਦ ਨਾਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।