ਭਾਜਪਾ ਆਗੂ ਰਣਦੀਪ ਦਿਓਲ ਦਾ ਆਪ ਵੱਲ ਨਿਸ਼ਾਨਾ/ ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਜਾਣ ਦਾ ਸਵਾਗਤ/ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਪਾਰਟੀ ਛੱਡਣ ਦਾ ਦਾਅਵਾ

0
2

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿਚ ਜਾਣ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਸੰਗਰੂਰ ਤੋਂ ਭਾਜਪਾ ਆਗੂ ਤੇ ਬੁਲਾਰਾ ਰਣਦੀਪ ਦਿਓਲ ਨੇ ਵੀ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿਚ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੇ ਪਾਰਟੀ ਦੀਆਂ ਗਲਤ ਨੀਤੀਆਂ ਤੇ ਅੰਦਰੂਨੀ ਕਾਟੋ ਕਲੇਸ਼ ਦੇ ਚਲਦਿਆਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਨੂੰ ‘ਕੱਟੜ ਇਮਾਨਦਾਰ’ ਕਹਿੰਦੀ ਸੀ ਪਰ ਇਸ ਦੇ ਆਗੂਆਂ ਦੇ ਪਾਰਟੀ ਨੂੰ ਅਲਵਿਦਾ ਕਹਿਣ ਨਾਲ ਅਸਲੀਅਤ ਜਨਤਾ ਦੇ ਸਾਹਮਣੇ ਆ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਪਾਰਟੀ ਤੋਂ ਦੂਰੀ ਬਣਾ ਰਹੇ ਹਨ। ਇਹ ਸਿਰਫ ਇੱਕ-ਦੋ ਵਿਅਕਤੀਆਂ ਦੀ ਗੱਲ ਨਹੀਂ, ਸਗੋਂ ਵੱਡੀ ਗਿਣਤੀ ਵਿੱਚ ਨੇਤਾਵਾਂ ਦਾ ਪਾਰਟੀ ਛੱਡਣਾ ‘ਆਪ’ ਦੀ ਹਾਈਕਮਾਂਡ ਲਈ ਵੱਡਾ ਝਟਕਾ ਹੈ।  ਭਾਜਪਾ ਨੇਤਾ ਰਣਦੀਪ ਦਿਓਲ ਨੇ ਕਿਹਾ ਕਿ ਇਹ ਨੇਤਾ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਪਾਰਟੀ ਅੰਦਰ ਫੈਲੇ ਭ੍ਰਿਸ਼ਟਾਚਾਰ ਤੋਂ ਨਾਰਾਜ਼ ਹਨ।
ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਅਤੇ ਰਾਜਿੰਦਰ ਗੁਪਤਾ ਵਰਗੇ ਵੱਡੇ ਚਿਹਰਿਆਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕਾਂ ਦਾ ਭਰੋਸਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਹ ਉਮੀਦਾਂ ਹੁਣ ਟੁੱਟਦੀਆਂ ਨਜ਼ਰ ਆ ਰਹੀਆਂ ਹਨ।

LEAVE A REPLY

Please enter your comment!
Please enter your name here