ਪੰਜਾਬ ਅੰਮ੍ਰਿਤਸਰ ’ਚ ਵਿਧਾਇਕ ਦੇ ਦਫਤਰ ਪਹੁੰਚੇ ਲੋਕ/ ਬੇਅਦਬੀ ਕਾਨੂੰਨ ਬਣਾਉਣ ਲਈ ਕੀਤਾ ਧੰਨਵਾਦ/ ਮੂੰਹ ਮਿੱਠਾ ਕਰਵਾ ਕੇ ਸਾਂਝਾ ਕੀਤੀ ਖੁਸ਼ੀ By admin - April 25, 2026 0 2 Facebook Twitter Pinterest WhatsApp ਬੇਅਦਬੀ ਖਿਲਾਫ ਸਖਤ ਕਾਨੂੰਨ ਬਣਾਏ ਜਾਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਲੋਕਾਂ ਵੱਲੋਂ ਸਰਕਾਰ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਜਾ ਰਹੀ ਹੈ। ਇਸੇ ਤਹਿਤ ਗੁਰੂ ਨਗਰੀ ਦੇ ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਦੇ ਦਫ਼ਤਰ ਵਿਖੇ ਪਹੁੰਚੇ ਸਿੱਖ ਆਗੂਆਂ ਨੇ ਸਰਕਾਰ ਦਾ ਕਾਨੂੰਨ ਬਣਾਉਣ ਲਈ ਧੰਨਵਾਦ ਕੀਤਾ। ਇਸ ਦੌਰਾਨ ਆਗੂਆਂ ਨੇ ਇੱਕ-ਦੂਜੇ ਨੂੰ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ‘ਤੇ ਸਖਤ ਕਾਨੂੰਨ ਬਣਾਉਣਾ ਬਹੁਤ ਜ਼ਰੂਰੀ ਸੀ ਅਤੇ ਕਾਨੂੰਨ ਬਣਨ ਤੋਂ ਬਾਅਦ ਚਰੌਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਵੱਡਾ ਫੈਸਲਾ ਲਿਆ ਹੈ। ਇਸ ਮੌਕੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਭ ਨੇ ਇਕਜੁੱਟ ਹੋ ਕੇ ਇਸ ਫੈਸਲੇ ਦਾ ਸਵਾਗਤ ਕੀਤਾ।