ਪੰਜਾਬ ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਵਿਵਾਦ/ ਦੋ ਧਿਰਾਂ ਵਿਚਾਲੇ ਟਕਰਾਅ ਦੌਰਾਨ ਕਈ ਜ਼ਖਮੀ/ ਗੱਡੀਆਂ ਦੀ ਭੰਨਤੋੜ, ਪੁਲਿਸ ਕਰ ਰਹੀ ਜਾਂਚ By admin - April 26, 2026 0 3 Facebook Twitter Pinterest WhatsApp ਭਵਾਨੀਗੜ੍ਹ ‘ਚ ਅੱਜ ਦਿਨ ਚੜ੍ਹਦਿਆਂ ਹੀ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪ੍ਰਧਾਨਗੀ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਸੜਕਾਂ ‘ਤੇ ਉੱਤਰ ਆਈਆਂ। ਵਿਵਾਦ ਇੰਨਾ ਵਧ ਗਿਆ ਕਿ ਧਿਰਾਂ ਵੱਲੋਂ ਹਾਈਵੇ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਦੋਂ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਭੀੜ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ, ਤਾਂ ਮਾਹੌਲ ਤਣਾਅਪੂਰਨ ਹੋ ਗਿਆ। ਕੁਝ ਹੀ ਦੇਰ ‘ਚ ਭੀੜ ਬੇਕਾਬੂ ਹੋ ਗਈ ਅਤੇ ਉਨ੍ਹਾਂ ਨੇ ਪੁਲਿਸ ‘ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਹਿੰਸਕ ਘਟਨਾ ਦੌਰਾਨ ਪੁਲਿਸ ਦੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ ਅਤੇ ਕਈ ਸਰਕਾਰੀ ਗੱਡੀਆਂ ਦੀ ਭੰਨ-ਤੋੜ ਵੀ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਲਾਤ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।