ਗੁਰਦਾਸਪੁਰ ਵਾਸੀਆਂ ਲਈ ਸਰਕਾਰ ਦਾ ਵੱਡਾ ਤੋਹਫਾ/ 8 ਕਰੋੜ 90 ਲੱਖ ਨਾਲ ਬਣੇਗਾ 66 ਕੇਵੀ ਸਬ ਸਟੇਸ਼ਨ/ ਹਲਕਾ ਇੰਚਾਰਜ ਰਮਨ ਬਹਿਲ ਨੇ ਰੱਖਿਆ ਨੀਂਹ ਪੱਥਰ

0
2

ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਨੇ 8 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ ਸਬ-ਸਟੇਸ਼ਨ ਦੇ ਰੂਪ ਵਿੱਚ ਵੱਡਾ ਤੋਹਫਾ ਦਿੱਤਾ ਹੈ। ਜ਼ੇਲ ਰੋਡ ਗੁਰਦਾਸਪੁਰ ਵਿਖੇ ਬਣਨ ਵਾਲੇ ਇਸ ਪਾਵਰ ਸਟੇਸ਼ਨ ਦਾ ਨੀਂਹ ਪੱਥਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਰੱਖਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ 66 ਕੇ.ਵੀ ਨਵੇਂ ਸਬ-ਸਟੇਸ਼ਨ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਢੰਗ ਨਾਲ ਬਿਜਲੀ ਸਪਲਾਈ ਮੁਹੱਈਆ ਹੋਵੇਗੀ,ਜਿਸ ਨਾਲ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਟੈਂਡਰ ਲੱਗ ਚੁੱਕਾ ਹੈ ਅਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਹਨ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਆਰਥਿਕ ਸਹਾਇਤਾ ਦੇਣ ਦੇ ਮੰਤਵ ਨਾਲ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਅਤੇ ਲਗਭਗ 90 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਵਿੱਚ ਹਨ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ

LEAVE A REPLY

Please enter your comment!
Please enter your name here