ਡੇਰਾ ਹੰਸਾਲੀ ਸਾਹਿਬ ਵਿਖੇ ਪਹੁੰਚੇ ਰਾਜ ਕੌਰ ਲਾਲੀ ਗਿੱਲ/ ਮੱਥਾ ਟੇਕ ਕੇ ਲਿਆ ਅਸ਼ੀਰਵਾਦ/ ਬਾਬਾ ਪਰਮਜੀਤ ਸਿੰਘ ਵੱਲੋਂ ਸਿਰੋਪਾਓ ਨਾਲ ਸਨਮਾਨਤ

0
2

 

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਕੌਰ ਲਾਲੀ ਗਿੱਲ ਨੇ ਡੇਰਾ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾl ਇਸ ਮੌਕੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਚਰਨ ਸੇਵਕ ਬਾਬਾ ਪਰਮਜੀਤ ਸਿੰਘ  ਨੇ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾl
ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਕੌਰ ਲਾਲੀ ਗਿੱਲ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਤੇ ਗਰੀਬਾਂ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵੱਧ ਕੇ ਕਾਰਜ ਕੀਤੇl ਉਹਨਾਂ ਦੀ ਸਿੱਖਿਆ ਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨl

LEAVE A REPLY

Please enter your comment!
Please enter your name here