ਪੰਜਾਬ ਫਰੀਦਕੋਟ ’ਚ ਰਾਜ ਸਭਾ ਮੈਂਬਰਾਂ ਖਿਲਾਫ ਪ੍ਰਦਰਸ਼ਨ/ ਆਪ ਵਰਕਰਾਂ ਨੇ ਪੁਤਲੇ ਫੂਕ ਕੇ ਕੀਤੀ ਨਾਅਰੇਬਾਜ਼ੀ/ ਭਾਜਪਾ ’ਚ ਸ਼ਾਮਲ ਹੋਣ ’ਤੇ ਦਿੱਤਾ ਗੱਦਾਰ ਦਾ ਖਿਤਾਬ By admin - April 26, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਰਾਜ ਸਭਾ ਮੈਂਬਰਾਂ ਖਿਲਾਫ ਰੋਸ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਫਰੀਦਕੋਟ ਵਿਖੇ ਵੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਚ ਆਪ ਵਰਕਰਾਂ ਵੱਲੋਂ ਰਾਜ ਸਭਾ ਮੈਬਰਾਂ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਕਿਹਾ ਕੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਸੰਸਦ ਚ ਬੁਲੰਦ ਕਰਨ ਲਈ ਇਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਸੀ ਪਰ ਇਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ ਜੋ ਪੰਜਾਬੀਆਂ ਨਾਲ ਗੱਦਾਰੀ ਹੈ ਜਿਸ ਦੇ ਚਲਦਿਆਂ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੇਂਸੀਆ ਦਾ ਡਰ ਦਿਖਾਇਆ ਗਿਆ ਪਰ ਜੇਕਰ ਇਹ ਲੋਕ ਸੱਚੇ ਸਨ ਤਾਂ ਇਹ ਡਰ ਕੇ ਪਾਰਟੀ ਛੱਡਣ ਦੀ ਬਜਾਏ ਉਨ੍ਹਾਂ ਦਾ ਸਾਹਮਣਾ ਕਰਦੇ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ ਜਿਸ ਤੋਂ ਸਾਬਿਤ ਹੁੰਦਾ ਹੈ ਕੇ ਉਹ ਲੋਕਾਂ ਦੀ ਆਵਾਜ਼ ਬਣਨ ਦੀ ਬਜਾਏ ਆਪਣੇ ਹਿੱਤਾਂ ਦੀ ਗੱਲ ਕਰਦੇ ਰਹੇ ਜਿਨ੍ਹਾਂ ਨੂੰ ਪੰਜਾਬ ਦੇ ਲੋਕ ਕਦੀ ਮਾਫ ਨਹੀਂ ਕਰਨਗੇ ਅਤੇ ਉਹ ਹੁਣ ਕਦੀ ਵੀ ਪੰਜਾਬ ਦੇ ਲੋਕਾਂ ਦਾ ਸਾਹਮਣਾ ਨਹੀਂ ਕਰ ਪਾਉਣਗੇ।