ਪੰਜਾਬ ਅਜਨਾਲਾ ’ਚ ਭਾਜਪਾ ’ਤੇ ਵਰ੍ਹੇ ਵਿਧਾਇਕ ਕੁਲਦੀਪ ਧਾਲੀਵਾਲ/ ਰਾਜ ਸਭਾ ਮੈਂਬਰਾਂ ਨੂੰ ਤੋੜਣ ਨੂੰ ਲੈ ਕੇ ਚੁੱਕ ਸਵਾਲ/ ਪੰਜਾਬੀਆਂ ਨਾਲ ਧੋਖਾ ਕਰਨ ਦੇ ਲਾਏ ਇਲਜ਼ਾਮ By admin - April 26, 2026 0 4 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਤੋੜਣ ਖਿਲਾਫ ਪਾਰਟੀ ਅੰਦਰ ਭਾਜਪਾ ਖਿਲਾਫ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਪਾਰਟੀ ਆਗੂਆਂ ਵੱਲੋਂ ਰਾਜ ਸਭਾ ਮੈਂਬਰਾਂ ਖਿਲਾਫ ਧਰਨੇ ਪ੍ਰਦਰਸ਼ਨਾਂ ਦੇ ਨਾਲ ਨਾਲ ਭਾਜਪਾ ਨੂੰ ਵੀ ਘੇਰਿਆ ਜਾ ਰਾਹ ਹੈ। ਇਸੇ ਤਹਿਤ ਅੱਜ ਅਜਨਾਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਨੂੰ ਘੇਰਿਆ ਹੈ। ਮੀਡੀਆ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਪੰਜਾਬ ਦੀ ਆਵਾਜ ਉਠਾਉਣ ਲਈ ਰਾਜ ਸਭਾ ਭੇਜਿਆ ਸੀ ਪਰ ਇਨ੍ਹਾਂ ਨੇ ਪੰਜਾਬ ਦੇ ਲੇਕਾਂ ਨਾਲ ਗੱਦਾਰੀ ਕਰਦਿਆਂ ਭਾਜਪਾ ਦਾ ਪੱਲਾ ਫੜ ਲਿਆ ਹੈ ਜੋ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਭੇਦਭਾਵ ਕਰ ਰਹੀ ਹੈ। ਫੰਡ ਰੋਕਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਘਟਾਉਣ ਅਤੇ ਪਾਣੀ ਦੇ ਮਸਲੇ ‘ਤੇ ਦਬਾਅ ਬਣਾਉਣ ਵਰਗੇ ਕਦਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬ ਦੇ ਹੱਕਾਂ ‘ਤੇ ਹਮਲੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਆਵਾਜ਼ ਨੂੰ ਰਾਜ ਸਭਾ ਵਿੱਚ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਰ ਮੋਰਚੇ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸੱਚਾ ਪੰਜਾਬੀ ਹੈ, ਉਹ ਇਸ ਲੜਾਈ ਵਿੱਚ ਨਾਲ ਖੜ੍ਹੇਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਸਰਕਾਰ ਲੋਕ-ਹਿੱਤ ਦੇ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਹੋ ਰਿਹਾ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਅਜਨਾਲਾ ਮੰਡੀ ਦਾ ਦੌਰਾ ਕਰਨ ਆਏ ਹੋਏ ਸਨ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਅੰਦਰ ਕੀਤੇ ਗਏ ਸਰਕਾਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਮੰਡੀ ਵਿੱਚ ਲਿਫਟਿੰਗ ਦਾ ਕੰਮ ਸਮੁੱਚੇ ਤੌਰ ‘ਤੇ ਠੀਕ ਚੱਲ ਰਿਹਾ ਹੈ ਅਤੇ ਵੱਖ-ਵੱਖ ਏਜੰਸੀਆਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੀਆਂ ਹਨ। ਇਸ ਮੌਕੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਧਾਲੀਵਾਲ ਨੇ ਕਿਹਾ ਕਿ ਕੁਝ ਏਜੰਸੀਆਂ ਵੱਲੋਂ ਹੌਲੀ ਗਤੀ ਜ਼ਰੂਰ ਹੈ, ਪਰ ਉਹਨਾਂ ਨੂੰ ਵੀ ਜਲਦ ਸੁਧਾਰ ਲਈ ਨਿਰਦੇਸ਼ ਦਿੱਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੂਰੀ ਤਰ੍ਹਾਂ ਸਥਿਤੀ ਨਾਰਮਲ ਹੋਣ ਦੀ ਉਮੀਦ ਹੈ। ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪੰਜ-ਛੇ ਮਹੀਨੇ ਦੀ ਕੜੀ ਮਿਹਨਤ ਨਾਲ ਕਣਕ ਤਿਆਰ ਕਰਕੇ ਮੰਡੀ ਵਿੱਚ ਲਿਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹਨਾਂ ਦੀ ਫਸਲ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਭੁਗਤਾਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦੇ ਤਹਿਤ ਕਿਸਾਨ ਨੂੰ ਆਪਣੀ ਫਸਲ ਵੇਚਣ ਦੇ ਤੁਰੰਤ ਬਾਅਦ ਪੈਸੇ ਮਿਲ ਰਹੇ ਹਨ। ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਲਿਫਟਿੰਗ ਵੀ ਤੇਜ਼ੀ ਨਾਲ ਹੋ ਰਹੀ ਹੈ।