ਪੰਜਾਬ ਬਿਕਰਮ ਮਜੀਠੀਆ ਨੇ ਘੇਰੀ ਆਮ ਆਦਮੀ ਪਾਰਟੀ/ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਲਿਖਣ ’ਤੇ ਚੁੱਕੇ ਸਵਾਲ By admin - April 27, 2026 0 2 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੇ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਕਹਿਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਰਾਜ ਸਭਾ ਮੈਂਬਰਾਂ ਦੇ ਘਰਾਂ ਅੱਗੇ ਗੱਦਾਰ ਸ਼ਬਦ ਲਿਖ ਕੇ ਪ੍ਰਦਰਸ਼ਨ ਕੀਤਾ ਗਿਆ ਹੈ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਪੰਜਾਬ ਦਾ ਗੱਦਾਰ ਕਿਹਾ ਜਾ ਰਿਹਾ ਹੈ, ਉਨ੍ਹਾਂ ਨੇ ਪੰਜਾਬ ਅੰਦਰ ਕਾਰੋਬਾਰ ਕਰ ਕੇ ਵੱਡੀ ਗਿਣਤੀ ਲੋਕਾਂ ਨੂੰ ਰੁਜਗਾਰ ਦੇਣ ਦੇ ਨਾਲ ਨਾਲ ਪੰਜਾਬ ਨੂੰ ਆਰਥਿਕ ਤੌਰ ਤੇ ਮਬਜੂਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੱਦਾਰ ਕੌਣ ਹਨ, ਇਸ ਬਾਰੇ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ।