ਬਠਿੰਡਾ ਪੁਲਿਸ ਹਿਰਾਸਤ ਦੌਰਾਨ ਨੌਜਵਾਨਾਂ ਦੀ ਮੌਤ ਦਾ ਮੁੱਦਾ ਗਰਮਾਇਆ/ ਪਰਿਵਾਰਕ ਨੇ ਹਿਰਾਸਤ ਦੌਰਾਨ ਕਤਲ ਕਰਨ ਦੇ ਲਾਏ ਇਲਜ਼ਾਮ/ ਪਰਿਵਾਰ ਨੇ ਪੁਲਿਸ ਮੁਲਾਜਮਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

0
53

ਬਠਿੰਡਾ ਵਿਖੇ ਸ਼ੱਕ ਦੇ ਅਧਾਰ ਤੇ ਸੀਆਈਏ ਸਟਾਫ 2 ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪੁਲਿਸ ਤੇ ਨੌਜਵਾਨ ਤੇ ਤਸ਼ੱਦਦ ਕਰਕੇ ਮਾਰਨ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਹੈ। ਭਾਵੇਂ ਪੁਲਿਸ ਨੇ ਇਸ ਮਾਮਲੇ ਵਿਚ ਇਕ ਮਹਿਲਾ ਪੁਲਿਸ ਮੁਲਾਜਮ ਸਣੇ ਤਿੰਨ ਜਣਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਐ ਪਰ ਮ੍ਰਿਤਕਾ ਦੇ ਪਰਿਵਾਰਾਂ ਵਿਚ ਇਸ ਘਟਨਾ ਨੂੰ ਲੈ ਕੇ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਮ੍ਰਿਤਕ ਦੇ ਪਰਿਵਾਰ ਦੇ ਇਲਜ਼ਾਮ ਐ ਕਿ ਪੁਲਿਸ ਨੇ ਭੇਦਭਰੀ ਹਾਲਤ ਵਿਚ ਕਤਲ ਕੀਤਾ ਐ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ, ਪੱਗ ਤੇ ਹੋਰ ਹਾਲਾਤ ਪੁਲਿਸ ਦੀ ਜ਼ਿਆਦਤੀ ਦੀ ਕਹਾਣੀ ਬਿਆਨ ਕਰ ਰਹੇ ਨੇ। ਪੀੜਤ ਪਰਿਵਾਰ ਨੇ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਉਧਰ ਇਸ ਘਟਨਾ ਤੋਂ ਬਾਅਦ ਪੁਲਿਸ ਦੀ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਉੱਤੇ ਸਵਾਲ ਖੜੇ ਹੋ ਗਏ ਨੇ। ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ ਪੁਲਿਸ ਨੇ ਆਪਣੀ ਨਸ਼ੇ ਵਿਰੁੱਧ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਵਿੱਚ ਆਪਣੀ ਪ੍ਰਾਪਤੀ ਦਿਖਾਉਣ ਲਈ ਬੇਕਸੂਰੇ ਨੌਜਵਾਨਾਂ ਨੂੰ 1984 ਦੀ ਤਰ੍ਹਾਂ ਚੁੱਕ ਕੇ ਮਾਰ ਰਹੀ ਹੈ, ਉਹਨਾਂ ਕਿਹਾ ਕਿ ਉਹਨਾਂ ਦੇ ਪੁੱਤਰ ਦਾ ਕਤਲ ਕਰਕੇ ਉਸ ਨੂੰ ਐਕਸੀਡੈਂਟ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਹਨਾਂ ਕਿਹਾ ਕਿ ਪੁਲਿਸ ਨੇ ਜਿੰਨਾ ਚਾਰ ਸੀਆਈਏ ਸਟਾਫ 02 ਦੇ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਉਹਨਾਂ ਤੋਂ ਪੁੱਛ ਕਿਛ ਕੀਤੀ ਜਾਵੇ ਤਾਂ ਜੋ ਹੋਰ ਵੀ ਵਿਅਕਤੀ ਜੇਕਰ ਸ਼ਾਮਿਲ ਹੈ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇ।  ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹਨਾਂ ਦੇ ਪਤੀ ਦਾ ਪੱਗ ਨਾਲ ਗਲਾ ਘੋਟ ਕੇ ਕਰੰਟ ਲਗਾ ਕੇ ਉਸਦੇ ਪਤੀ ਨੂੰ ਬੇਰਹਿਮੀ ਨਾਲ ਮਾਰਿਆ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਭਾਵੇਂ ਕਿ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਅਤੇ ਦੋ ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ ਪਰ ਹੁਣ ਪੁਲਿਸ ਨੇ ਇਸ ਮਾਮਲੇ ਜਾਂਚ ਪੜਤਾਲ ਤੋਂ ਬਾਅਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਨਾਮਜਦ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ। ਭਾਵੇਂ ਕਿ ਪੁਲਿਸ ਨੇ ਛੇ ਲੋਕਾਂ ਨੂੰ ਇਸ ਮਾਮਲੇ ਵਿੱਚ ਨਾਮਜਦ ਕਰਕੇ ਜਾਂਚ ਸ਼ੁਰੂ ਕਰਨ ਦੀ ਗੱਲ ਕੀਤੀ ਹੈ ਪਰ ਪਰਿਵਾਰ ਅਜੇ ਵੀ ਇਸ ਮਾਮਲੇ ਵਿੱਚ ਪੁਲਿਸ ਤੇ ਕਈ ਸਵਾਲ ਖੜੇ ਕਰ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਪੁਲਿਸ ਦੀ ਨਸ਼ੇ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤੇ ਵੀ ਸਵਾਲ ਖੜੇ ਹੋ ਰਹੇ ਹਨ ਦੇਖਣਾ ਹੋਵੇਗਾ ਕਿ ਪੁਲਿਸ ਹੁਣ ਇਸ ਮਾਮਲੇ ਵਿੱਚ ਆਖਿਰਕਾਰ ਕਿਸ ਤਰ੍ਹਾਂ ਦੀ ਜਾਂਚ ਕਰਦੀ ਹੈ ਤੇ ਪਰਿਵਾਰ ਨੂੰ ਇਨਸਾਫ ਮਿਲਦਾ ਹੈ ਜਾਂ ਨਹੀਂ।

LEAVE A REPLY

Please enter your comment!
Please enter your name here