ਕਪੂਰਥਲਾ ਪੁਲਿਸ ਵੱਲੋਂ ਲੁਟੇਰੇ ਭਰਾਵਾਂ ਦਾ ਐਨਕਾਊਟਰ/ ਜ਼ਖ਼ਮੀ ਹਾਲਤ ’ਚ ਕੀਤਾ ਗ੍ਰਿਫਤਾਰ/ ਮੁਲਜਮਾਂ ਤੋਂ ਇਕ ਪਿਸਟਲ ਤੇ ਕਾਰਤੂਸ ਬਰਾਮਦ

0
61

ਕਪੂਰਥਲਾ ਪੁਲਿਸ ਨੇ ਦੋ ਲੁਟੇਰਿਆਂ ਨੂੰ ਮੁਕਾਬਲੇ ਤੋਂ ਬਾਦ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮਾਂ ਦੀ ਪਛਾਣ ਹੁਕਮ ਸਿੰਘ ਅਤੇ ਜੋਗਾ ਸਿੰਘ ਪੁੱਤਰ ਲਖਵੰਤ ਸਿੰਘ ਵਾਸੀ ਪਿੰਡ ਲਾਟੀਆਵਾਲ ਸੁਲਤਾਨਪੁਰ ਲੋਧੀ ਵਜੋਂ ਹੋਈ ਐ। ਦੋਵੇਂ ਮੁਲਜਮ ਸਕੇ ਭਰੇ ਨੇ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਸ਼ਾਮਲ ਸਨ। ਪੁਲਿਸ ਨੇ ਅੱਜ ਦੋਵਾਂ ਨੂੰ ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਐ। ਦੋਵੇਂ ਬਾਈਕ ਤੇ ਸਵਾਰ ਸਨ ਅਤੇ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਵੇਂ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਦੋਵਾਂ ਤੋਂ ਦੋ ਪਿਸਟਲ ਅਤੇ 3 ਕਰਤੂਸ ਬਰਾਮਦ ਕੀਤੇ ਨੇ।  ਇਸ ਦੀ ਪੁਸ਼ਟੀ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਅਪਰਾਧੀ ਸਕੇ ਭਰਾ ਹਨ ਅਤੇ ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਵਾਲ ਦੇ ਰਹਿਣ ਵਾਲੇ ਹਨ ਅਤੇ ਇਹ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਇਨ੍ਹਾਂ ਅਪਰਾਧੀਆਂ ਨੇ ਪਿਛਲੇ ਦਿਨ ਕਪੂਰਥਲਾ ਦੇ ਇੱਕ ਪਿੰਡ ਵਿੱਚ ਇੱਕ ਬਜ਼ੁਰਗ ਵਿਅਕਤੀ ‘ਤੇ ਲੁੱਟ-ਖੋਹ ਵੀ ਕੀਤੀ ਸੀ। ਇਨ੍ਹਾਂ ਲੁਟੇਰਿਆਂ ਨੇ ਬਜ਼ੁਰਗ ਵਿਅਕਤੀ ਤੋਂ ਇੱਕ ਮੋਬਾਈਲ ਫੋਨ ਅਤੇ 42,000 ਰੁਪਏ ਦੀ ਨਕਦੀ ਖੋਹ ਲਈ। ਜਿਸ ਕਾਰਨ ਪੁਲਿਸ ਲਗਾਤਾਰ ਉਨ੍ਹਾਂ ਦੀ ਭਾਲ ਵਿੱਚ ਲੱਗੀ ਹੋਈ ਸੀ। ਪੁਲਿਸ ਨੂੰ ਦੋਵਾਂ ਦੇ ਢਿੱਲਵਾਂ ਇਲਾਕੇ ਵਿੱਚ ਅਪਰਾਧ ਗਤੀਵਿਧੀ ਕਰਨ ਦੀ ਫਿਰਾਖ ਵਿਚ ਘੁੰਮਣ ਦੀ ਸੂਹ ਮਿਲੀ ਸੀ, ਜਿਸ ਲਈ ਪੁਲਿਸ ਟੀਮ ਤਾਇਨਾਤ ਕੀਤੀ ਗਈ ਸੀ। ਸਵੇਰੇ ਜਦੋਂ ਢਿਲਵਾਂ ਮੰਡ ਵਿੱਚ ਦੋ ਬਾਈਕ ਸਵਾਰਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਸਾਹਮਣਾ ਕੀਤਾ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਦੋਵੇਂ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ, 3 ਕਾਰਤੂਸ ਅਤੇ ਇੱਕ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਇਨ੍ਹਾਂ ਵਿਰੁੱਧ ਪਹਿਲਾਂ ਵੀ ਲੁੱਟ-ਖੋਹ ਅਤੇ ਖੋਹ ਦੇ ਕਈ ਮਾਮਲੇ ਦਰਜ ਨੇ। ਦੱਸਣਯੋਗ ਐ ਕਿ  ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਂਵਾਲ ਨੂੰ ਨਸ਼ਾ ਤਸਕਰਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਪਿਛਲੇ ਸਮੇਂ ਵਿੱਚ, ਨਸ਼ਾ ਤਸਕਰਾਂ ਵਿਰੁੱਧ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਤਸਕਰਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਸੰਭਾਵਨਾ ਹੈ ਕਿ ਇਹ ਲੁਟੇਰੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਹੋ ਸਕਦੇ ਹਨ, ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here