ਪੰਜਾਬ ਮਾਨਸਾ ’ਚ ਨਾਕਾ ਤੋੜ ਭੱਜੀ ਕਾਰ ਨੇ ਦਰੜਿਆ ASI, ਮੌਤ/ ਰੋਕਣ ਦੀ ਕੋਸ਼ਿਸ਼ ਦੌਰਾਨ ਏਐਸਆਈ ’ਤੇ ਚੜਾਈ ਕਾਰ/ ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ ’ਚ ਲੈ ਕੇ ਜਾਂਚ ਆਰੰਭੀ By admin - April 30, 2026 0 2 Facebook Twitter Pinterest WhatsApp ਮਾਨਸਾ ’ਚ ਪੁਲਿਸ ਨਾਕਾ ਤੋੜ ਕੇ ਭੱਜੇ ਕਾਰ ਸਵਾਰਾਂ ਦੀ ਗੱਡੀ ਹੇਠ ਆਉਣ ਕਾਰਨ ਏਐਸਆਈ ਦੀ ਮੌਤ ਹੋਣ ਦੁਖਦਾਈ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਇਕ ਕਾਰ ਨਾਕਾ ਤੋੜ ਕੇ ਸਰਦੂਲਗੜ੍ਹ ਵੱਲ ਜਾ ਰਹੀ, ਜਿਸ ਨੂੰ ਪਿੱਛਾ ਕਰਦੀ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਚਾਲਕ ਨੇ ਗੱਡੀ ਰੋਕਣ ਦੀ ਥਾਂ ਭਜਾ ਲਈ ਜਿਸ ਕਾਰਨ ਏਐਸਆਈ ਕਾਰ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਸਵਾਰ ਮੋਟਰ ਸਾਈਕਲ ਨੂੰ ਟੱਕਰ ਮਾਰਨ ਬਾਅਦ ਭੱਜੇ ਸਨ। ਪੁਲਿਸ ਨੇ ਕਾਰ ਸਵਾਰਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰਾਂ ਮੁਤਾਬਕ ਇੱਕ ਤੇਜ਼ ਰਫਤਾਰ ਕਾਰ ਦਾ ਪਿੱਛਾ ਕਰ ਰਹੀ ਪੁਲਿਸ ਵੱਲੋਂ ਸਰਦੂਲਗੜ੍ਹ 112 ਦੀ ਟੀਮ ਨੂੰ ਕਾਲ ਕੀਤੀ, ਜਿਸ ਤੋਂ ਬਾਦ ਹਰਕਤ ਵਿਚ ਆਈ ਪੁਲਿਸ ਨੇ ਉਹਨਾਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਤੇਜ਼ ਰਫਤਾਰ ਕਾਰ ਚਾਲਕਾਂ ਨੇ ਪੁਲਿਸ ਮੁਲਾਜ਼ਮ ਤੇ ਗੱਡੀ ਚੜਾ ਦਿੱਤੀ ਜਿਸ ਦੇ ਤਹਿਤ ਮੌਕੇ ਤੇ ਏਐਸਆਈ ਦੀ ਮੌਤ ਹੋ ਗਈ। ਖਬਰਾਂ ਮੁਤਾਬਕ ਕਾਰ ਸਵਾਰ ਚੁਨੀਰ ਵਿਖੇ ਇੱਕ ਮੋਟਰਸਾਈਕਲ ਸਵਾਰ ਨੂੰ ਫੇਟ ਮਾਰ ਕੇ ਫਰਾਰ ਹੋ ਰਹੇ ਸਨ, ਜਿਨ੍ਹਾਂ ਨੂੰ 112 ਤੇ ਆਈ ਕਾਲ ਤੋਂ ਬਾਅਦ ਏਐਸਆਈ ਸੁਖਵਿੰਦਰ ਸਿੰਘ ਨੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਚਾਲਕਾਂ ਨੇ ਗੱਡੀ ਰੋਕਣ ਦੀ ਥਾਂ ਏਐਸਆਈ ਉਤੇ ਚੜਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਇੱਕ ਤੇਜ਼ ਰਫਤਾਰ ਗੱਡੀ ਆ ਰਹੀ ਸੀ ਜਿਸ ਦੇ ਵਿੱਚ ਦੋ ਵਿਅਕਤੀ ਸਵਾਰ ਸਨ ਅਤੇ ਇਹਨਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਗਈ ਤਾਂ ਇਹਨਾਂ ਨੇ ਗੱਡੀ ਪੁਲਿਸ ਮੁਲਾਜ਼ਮ ਤੇ ਚੜਾ ਦਿੱਤੀ ਜਿਸ ਦੇ ਚਲਦਿਆਂ ਉਸ ਦੀ ਮੌਕੇ ਤੇ ਮੌਤ ਹੋ ਗਈ ਅਤੇ ਗੱਡੀ ਦੇ ਵਿੱਚੋਂ ਭੱਜ ਰਹੇ ਦੋ ਨੌਜਵਾਨਾਂ ਨੂੰ ਇੱਕ ਕਾਲੇ ਬੈਗ ਸਮੇਤ ਪੁਲਿਸ ਵੱਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਥਾਣਾ ਸਰਦੂਲਗੜ੍ਹ ਦੀ ਐਸਐਚਓ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਇੱਕ ਤੇਜ਼ ਰਫਤਾਰ ਕਾਰ ਝੁਨੇਰ ਵਿਖੇ ਮੋਟਰਸਾਈਕਲ ਸਵਾਰ ਨੂੰ ਫੇਡ ਮਾਰ ਕੇ ਫਰਾਰ ਹੋ ਰਹੇ ਸੀ ਜਿਨਾਂ ਨੂੰ ਗ੍ਰਿਫਤਾਰ ਕਰਨ ਦੇ ਲਈ ਝੁਨੇਰ ਪੁਲਿਸ ਵੱਲੋਂ ਸਰਦੂਲਗੜ੍ਹ ਦੀ 112 ਟੀਮ ਨੂੰ ਫੋਨ ਕੀਤਾ ਗਿਆ ਤਾਂ ਉਹਨਾਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰਾਂ ਨੇ ਏਐਸਆਈ ਸੁਖਮਿੰਦਰ ਸਿੰਘ ਤੇ ਗੱਡੀ ਚੜਾ ਦਿੱਤੀ ਜਿਸਦੀ ਮੌਕੇ ਤੇ ਮੌਤ ਹੋ ਗਈ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਕਾਰ ਸਵਾਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।