ਜਲੰਧਰ ’ਚ ਇੰਡੀਅਨ ਆਇਲ ਡੀਪੂ ਨੇੜੇ ਟੈਂਕਰ ਨੂੰ ਅੱਗ/ ਪਾਰਕਿੰਗ ਏਰੀਆ ਦੀ ਘਟਨਾ, ਵੱਡਾ ਹਾਦਸਾ ਟਲਿਆ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
2

ਜਲੰਧਰ ਦੇ ਪਿੰਡ ਸੁੰਚੀ ਵਿਖੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇੰਡੀਅਨ ਆਇਲ ਟਿਪੂ ਨੇੜੇ ਪਾਰਕਿੰਗ ਵਿਚ ਖੜ੍ਹੇ ਇਕ ਟੈਂਕਰ ਨੂੰ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਦੇ ਚਲਦਿਆਂ ਅੱਗ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਪਾਰਕਿੰਗ ਠੇਕੇਦਾਰ ਦੀ ਇਤਲਾਹ ਉਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਟੈਂਕਰ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੇ ਛੇਤੀ ਕਾਬੂ ਪਾ ਲੈਣ ਕਾਰਨ ਵੱਡਾ ਹਾਦਸਾ ਟਲ ਗਿਆ ਹੈ।
ਗੁਰਦਾਸਪੁਰ ਨਾਲ ਸਬੰਧਤ ਡਰਾਈਵਰ ਰਾਜੂ ਦੇ ਦੱਸਣ ਮੁਤਾਬਕ ਉਸਨੇ ਟੈਂਕਰ ਨੂੰ ਇੰਡੀਅਨ ਆਇਲ ਡਿਪੂ ਦੇ ਨੇੜੇ ਪਾਰਕਿੰਗ ਵਿੱਚ ਖੜ੍ਹਾ ਕੀਤਾ ਸੀ। ਸ਼ਾਰਟ ਸਰਕਟ ਕਾਰਨ ਟੈਂਕਰ ਨੂੰ ਅੱਗ ਲੱਗ ਗਈ, ਅਤੇ ਤੇਜ਼ ਹਵਾਵਾਂ ਨੇ ਟੈਂਕਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਪਾਰਕਿੰਗ ਵਿੱਚ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਉਨ੍ਹਾਂ ਨੇ ਫਾਇਰ ਬ੍ਰਿਗੇਡ ਟੀਮ ਨੂੰ ਅੱਗ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਅੱਗ ‘ਤੇ ਕਾਬੂ ਪਾਇਆ।
ਫਾਇਰ ਬ੍ਰਿਗੇਡ ਅਧਿਕਾਰੀ ਲੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫੋਨ ਆਇਆ ਕਿ ਇੰਡੀਅਨ ਆਇਲ ਡਿਪੂ ਦੇ ਨੇੜੇ ਪਾਰਕਿੰਗ ਵਿੱਚ ਖੜ੍ਹੇ ਇੱਕ ਟੈਂਕਰ ਨੂੰ ਅੱਗ ਲੱਗ ਗਈ ਹੈ। ਫਿਰ ਉਹ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ਕਿਸਮਤੀ ਸੀ ਕਿ ਕੋਈ ਜ਼ਖਮੀ ਨਹੀਂ ਹੋਇਆ। ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡੀ ਤਬਾਹੀ ਹੋ ਸਕਦੀ ਸੀ।

LEAVE A REPLY

Please enter your comment!
Please enter your name here