ਪੰਜਾਬ ਅੰਮ੍ਰਿਤਸਰ ’ਚ ਸਿੱਖ ਨੌਜਵਾਨ ਦੀ ਦਸਤਾਰ ਦੀ ਬੇਅਦਬੀ/ ਮਾਮੂਲੀ ਗੱਲ ਨੂੰ ਲੈ ਕੇ ਕੀਤਾ ਹਮਲਾ/ ਸੀਸੀਟੀਵੀ ਤਸਵੀਰਾਂ ਵਾਇਰਲ, ਜਥੇਬੰਦੀਆਂ ਨੇ ਮੰਗੀ ਕਾਰਵਾਈ By admin - April 30, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਰਤਨ ਸਿੰਘ ਚੌਂਕ ਵਿੱਚ ਟਾਈਲਾਂ ਦੇ ਆਰਡਰ ਨੂੰ ਲੈ ਕੇ ਸ਼ੁਰੂ ਹੋਇਆ ਇਕ ਸਧਾਰਨ ਵਿਵਾਦ ਹੁਣ ਗੰਭੀਰ ਰੂਪ ਧਾਰਨ ਕਰ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ ਇੱਕ ਨੌਜਵਾਨ ਦੁਕਾਨ ‘ਚ ਆ ਕੇ ਸਿੱਖ ਨੌਜਵਾਨ ਨਾਲ ਹੱਥੋਂਪਾਈ ਕਰਦਾ ਅਤੇ ਉਸ ਦੀ ਪੱਗ ਉਤਾਰਦਾ ਦਿਖਾਈ ਦੇ ਰਿਹਾ ਹੈ। ਪੀੜਤ ਨੌਜਵਾਨ ਦੇ ਦੱਸਣ ਮੁਤਾਬਕ ਹਮਲਾਵਰ ਨੇ ਟਾਈਲਾਂ ਦੀ ਡਿਲੀਵਰੀ ਲੇਟ ਹੋਣ ਕਾਰਨ ਪਹਿਲਾਂ ਫੋਨ ‘ਤੇ ਤਕਰਾਰ ਕੀਤੀ ਅਤੇ ਫਿਰ ਦੁਕਾਨ ‘ਤੇ ਆ ਕੇ ਹਮਲਾ ਕਰ ਦਿੱਤਾ ਅਤੇ ਦਸਤਾਰ ਉਤਾਰ ਦਿੱਤੀ। ਪੀੜਤ ਦੇ ਹੱਕ ਵਿਚ ਨਿਤਰੀਆਂ ਜਥੇਬੰਦੀਆਂ ਨੇ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੇ ਇਲਜ਼ਾਮ ਲਾਉਂਦਿਆਂ 195 ਤਹਿਤ ਕਾਰਵਾਈ ਮੰਗੀ ਹੈ। ਪੁਲਿਸ ਜਾਂਚ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੀੜਤ ਦੇ ਹੱਕ ਵਿੱਚ ਖੜ੍ਹ ਗਈਆਂ। ਜਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀ ‘ਤੇ ਧਾਰਾ 295 ਸਮੇਤ ਹੋਰ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਬੇਅਦਬੀ ਦੀ ਪੁਸ਼ਟੀ ਨਹੀਂ ਹੋਈ। ਇਸ ਬਿਆਨ ਤੋਂ ਬਾਅਦ ਜਥੇਬੰਦੀਆਂ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ ਅਤੇ ਉਹਨਾਂ ਵੱਲੋਂ ਇਨਸਾਫ਼ ਦੀ ਮੰਗ ਤੇਜ਼ ਕੀਤੀ ਜਾ ਰਹੀ ਹੈ। ਮੌਕੇ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਇਲਾਕੇ ਵਿੱਚ ਪੁਲਿਸ ਤੈਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।