ਮੋਗਾ CIA ਸਟਾਫ ਹੱਥ ਲੱਗੀ ਵੱਡੀ ਕਾਮਯਾਬੀ/ 1 ਕਿਲੋ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫਤਾਰ/ ਹੁੰਦਈ ਕਰੇਟਾ ਕਾਰ ਵੀ ਕੀਤੀ ਜ਼ਬਤ

0
2

 

ਮੋਗਾ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ ਹੈ। CIA ਸਟਾਫ ਮੋਗਾ ਵੱਲੋਂ 1 ਕਿਲੋਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਇੱਕ ਕਾਲੀ ਹੰਡਈ ਕਰੇਟਾ ਕਾਰ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਤਿੰਨਾਂ ਦੋਸ਼ੀਆਂ ਦਾ ਮਾਨਯੋਗ ਅਦਾਲਤ ਵਿੱਚੋਂ ਰਿਮਾਂਡ ਲੈਣ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ  ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ CIA ਸਟਾਫ ਦੀ ਪੁਲਿਸ ਪਾਰਟੀ  ਗਗੜਾ ਪਿੰਡ ਨੇੜੇ ਮੋਗਾ-ਕੋਟ ਈਸੇ ਖਾਂ ਜੀਟੀ ਰੋਡ ’ਤੇ ਮੌਜੂਦ ਸੀ, ਤਾਂ ਮੁੱਖਬਰ ਖਾਸ ਦੀ ਇਤਲਾਹ ਤੇ ਤਿੰਨ ਵਿਅਕਤੀ ਸੁਪਰੀਤ ਸਿੰਘ, ਸੁਖਮਨ ਸਿੰਘ ਅਤੇ ਏਕਮਜੋਤ ਸਿੰਘ ਕਾਲੀ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਚੀਮਾ ਰੋਡ ਲਿੰਕ ਰੋਡ ਨੇੜੇ ਹੈਰੋਇਨ ਵੇਚਣ ਲਈ ਖੜ੍ਹੇ ਹਨ।ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਸਥਾਨ ’ਤੇ ਰੇਡ ਕਰਕੇ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।
ਕਾਰ ਦੀ ਤਲਾਸ਼ੀ ਦੌਰਾਨ ਉਨਾਂ ਕੋਲੋ 1 ਕਿਲੋ ਹੈਰੋਇਨ ਬਰਾਮਦ ਹੋਈ।ਇਸ ਸਬੰਧੀ ਥਾਣਾ ਕੋਟ ਈਸੇ ਖਾਂ ਵਿੱਚ NDPS ਐਕਟ ਦੀਆਂ ਧਾਰਾਵਾਂ 21/61/85 ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਨਸ਼ਾ ਤਸਕਰੀ ਦੇ ਅੱਗੇ-ਪਿੱਛੇ ਦੇ ਲਿੰਕਾਂ ਦਾ ਪਤਾ ਲੱਗ ਸਕੇ।ਪੁਲਿਸ ਮੁਤਾਬਕ ਤਿੰਨਾਂ ਦੋਸ਼ੀਆਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ।

LEAVE A REPLY

Please enter your comment!
Please enter your name here