ਆਮ ਆਦਮੀ ਪਾਰਟੀ ਦਾ ਅਕਾਲੀ ਦਲ ’ਤੇ ਪਲਟਵਾਰ/ ਲਾਅ ਐਂਡ ਆਰਡਰ ਨੂੰ ਲੈ ਕੇ ਪ੍ਰਦਰਸ਼ਨਾਂ ’ਤੇ ਚੁੱਕੇ ਸਵਾਲ/ ਗੈਂਗਸਟਰਵਾਦ ਨੂੰ ਪਰਮੋਟ ਕਰਨ ਦੇ ਲਾਏ ਇਲਜ਼ਾਮ

0
3

ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਲਾਅ ਐਂਡ ਆਰਡਰ ਦੇ ਮਸਲੇ ਉਤੇ ਧਰਨੇ ਪ੍ਰਦਰਸ਼ਨ ਕਰਨ ਲਈ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਇਕ ਪਾਸੇ ਅਕਾਲੀ ਦਲ ਅਮਨ ਕਾਨੂੰਨ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ, ਦੂਜੇ ਪਾਸੇ ਆਪਰਾਧੀਆਂ ਤੇ ਗੈਂਗਸਟਰਾਂ ਦੇ ਪਰਿਵਾਰਾਂ ਦੀ ਪੁਸ਼ਤ-ਪਨਾਹੀ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਗੈਂਗਸਟਰ ਦੀ ਪਤਨੀ ਨੂੰ ਹਲਕਾ ਇੰਚਾਰਜ ਲਾਇਆ ਹੈ। ਇਸੇ ਤਰ੍ਹਾਂ ਅਕਾਲੀ ਦਲ ਨੇ ਆਪਣੇ ਵਕੀਲਾਂ ਰਾਹੀਂ ਗੈਂਗਸਟਰ ਦੇ ਮਾਪਿਆਂ ਖਿਲਾਫ ਦਰਜ ਮਾਮਲੇ ਨੂੰ ਹਾਈ ਕੋਰਟ ਵਿਚ ਚੁਨੌਤੀ ਦਿੱਤੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਇਸ ਦੋਹਰੀ ਮਾਨਸਿਕਤਾ ਕਾਰਨ ਇਸ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ।

LEAVE A REPLY

Please enter your comment!
Please enter your name here