ਪੰਜਾਬ ਬਟਾਲਾ ਡੀਪੂ ਅੱਗੇ ਰੋਡਵੇਜ ਮੁਲਾਜ਼ਮਾਂ ਦੀ ਗੇਟ ਰੈਲੀ/ 10 ਨੂੰ ਟਰਾਂਸਪੋਰਟ ਮੰਤਰੀ ਦਾ ਘਰ ਘੇਰਣ ਦਾ ਐਲਾਨ By admin - May 1, 2026 0 3 Facebook Twitter Pinterest WhatsApp ਬਟਾਲਾ ਦੇ ਰੋਡਵੇਜ ਡੀਪੂ ਅੱਗੇ ਪਨਬਸ ਕਨਟਰੈਕਟਰ ਵਰਕਰ ਯੂਨੀਅਨ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਤੋਂ ਪਹਿਲਾਂ ਵਰਕਰਾਂ ਨੇ ਮਜਦੂਰ ਦਿਹਾੜੇ ਮੌਕੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਯੂਨੀਅਨ ਦੇ ਕਈ ਆਗੂਆਂ ਨੂੰ ਨਾਜਾਇਜ ਗ੍ਰਿਫਤਾਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਾਥੀ ਛੇਤੀ ਰਿਹਾਅ ਨਾ ਕੀਤੇ ਤਾਂ 10 ਮਈ ਨੂੰ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਏਗਾ ਅਤੇ ਉਸ ਤੋਂ ਬਾਅਦ 18 ਮਈ ਨੂੰ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 25-26 ਅਤੇ 27 ਮਈ ਨੂੰ ਤਿੰਨ ਰੋਜ਼ਾ ਕੰਮ ਛੱਡੋ ਹੜਤਾਲ ਕੀਤੀ ਜਾਵੇਗੀ।