ਗੁਰਦਾਸਪੁਰ ਵਿਆਹ ਵਾਲੇ ਘਰ ’ਚੋਂ ਗਹਿਣੇ ਤੇ ਨਕਦੀ ਚੋਰੀ/ ਸੁੰਨ ਪਏ ਘਰ ਦੀ ਜਾਅਲੀ ਤੋੜ ਕੇ ਅੰਦਰ ਦਾਖਲ ਹੋਏ ਚੋਰ

0
21

ਗੁਰਦਾਸਪੁਰ ਸ਼ਹਿਰ ਅੰਦਰ ਚੋਰਾਂ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਨੇ। ਤਾਜ਼ਾ ਘਟਨਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਤੋਂ ਸਾਹਮਣੇ ਆਈ ਐ ਜਿੱਥੇ ਚੋਰਾਂ ਨੇ ਬਜ਼ੁਰਗ ਮਾਤਾ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਤੇ ਗਹਿਣੇ ਚੋਰੀ ਕਰ ਲਏ। ਜਾਣਕਾਰੀ ਅਨੁਸਾਰ ਬਜ਼ੁਰਗ ਮਾਤਾ ਨੇ ਆਪਣੇ ਇਕਲੌਤੇ ਪੁੱਤਰ ਦਾ ਵਿਆਹ ਰੱਖਿਆ ਹੋਇਆ ਸੀ  ਉਹ ਇਸੇ ਸਿਲਸਿਲੇ ਵਿਚ ਵਿਚੌਲੇ ਨਾਲ ਕੁੜਮਾਂ ਗਈ ਹੋਈ ਸੀ ਕਿ ਪਿੱਛੋਂ ਘਰ ਦੀ ਜਾਲੀ ਤੋੜ ਕੇ ਅੰਦਰ ਦਾਖਲ ਹੋਏ ਚੋਰ 35 ਹਜ਼ਾਰ ਰੁਪਏ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਐ। ਪੁਲਿਸ ਨੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here