ਕਾਹਨੂੰਵਾਲ ’ਚ ਨਿੱਜੀ ਸਕੂਲ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ/ ਪ੍ਰਿੰਸੀਪਲ ਵੱਲੋਂ ਸਜ਼ਾ ਦੇਣ ਤੋਂ ਦੁਖੀ ਹੋ ਕੇ ਚੁੱਕਿਆ ਖੌਫਨਾਕ ਕਦਮ/ ਦੋ ਪੀਰੀਅਡ ਧੁੱਪ ਵਿਚ ਖੜ੍ਹੇ ਰਹਿਣ ਦੀ ਦਿੱਤੀ ਸੀ ਸਜ਼ਾ

0
4

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਅਨੁਸਾਰ 15 ਵਰਿਆਂ ਦਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜਦਾ ਸੀ ਜਿੱਥੇ ਬੀਤੀ 27 ਅਪ੍ਰੈਲ ਨੂੰ ਸਕੂਲ ਪ੍ਰਸ਼ਾਸ਼ਨ ਵਲੋਂ ਮਾਮੂਲੀ ਗ਼ਲਤੀ ਦੇ ਚਲਦਿਆਂ ਦੋ ਪੀਰੀਅਡ ਧੁੱਪ ਵਿੱਚ ਖੜਾ ਰਹਿਣ ਦੀ ਸਜ਼ਾ ਦਿੱਤੀ ਗਈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਸਕਾਰ ਮੌਕੇ ਪਹੁੰਚੇ ਸਾਥੀ ਵਿਦਿਆਰਥੀਆਂ ਨੇ ਵੀ ਸਕੂਲ ਪ੍ਰਸ਼ਾਸਨ ਦੀਆਂ ਵਧੀਕੀਆਂ ਦਾ ਖੁਲਾਸਾ ਕਰਦਿਆਂ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।
ਘਟਨਾ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ। ਪਰਿਵਾਰ ਨੇ ਵੱਲੋਂ ਸਿਹਰੇ ਨਾਲ ਸਜ਼ਾ ਕੇ ਆਪਣੇ ਜਵਾਨ ਪੁੱਤਰ ਨੂੰ ਅੰਤਮ ਵਿਦਾਈ ਦਿੱਤੀ। ਘਟਨਾ ਤੋਂ ਬਾਦ ਪਿੰਡ ਅਤੇ ਇਲਾਕੇ ਅੰਦਰ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਸੰਸਕਾਰ ਮੌਕੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਘਟਨਾ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਬਾਰੇ ਕਈ ਖੁਲਾਸੇ ਕਰਦਿਆਂ ਸਕੂਲ ਪ੍ਰਸ਼ਾਸਨ ਖਿਲਾਫ ਸਖਤ ਕਾਰਵਾਈ ਕਰਨ ਅਤੇ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ। ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here