Uncategorized ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੀਤਾ ਅੰਬਾਨੀ/ ਆਪਣੀ ਟੀਮ ਦੀ ਜਿੱਤ ਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ By admin - May 27, 2025 0 22 Facebook Twitter Pinterest WhatsApp ਉੱਘੇ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਧਰਮ ਪਤਨੀ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਨੀਤਾ ਅੰਬਾਨੀ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੱਲ ਰਹੇ ਅਲਾਹੀ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ। ਨੀਤਾ ਅੰਬਾਨੀ ਨੇ ਆਮ ਸ਼ਰਧਾਲੂ ਵਾਂਗ ਗੁਰੂ ਘਰ ਵਿਖੇ ਪੂਰੀ ਪਰਿਕਰਮਾ ਕੀਤੀ ਅਤੇ ਫੇਰ ਪਰਿਕਰਮਾ ਵਿੱਚ ਬੈਠ ਕੇ ਆਈਪੀਐਲ ਵਿਖੇ ਖੇਡ ਰਹੀ ਆਪਣੀ ਟੀਮ ਮੁੰਬਈ ਇੰਡੀਅਨਸ ਦੀ ਜਿੱਤ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਉਹ ਕੁਝ ਸਮਾਂ ਲੰਗਰ ਹਾਲ ਵਿਚ ਵੀ ਰਹੇ। ਇਸ ਮੌਕੇ ਨੀਤਾ ਅੰਬਾਨੀ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਵੀ ਮੱਥਾ ਟੇਕ ਗੁਰੂ ਘਰ ਦੀ ਖੁਸ਼ੀ ਪ੍ਰਾਪਤ ਕੀਤੀ। ਇਸ ਮੌਕੇ ਨੀਤਾ ਅੰਬਾਨੀ ਨੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।