ਸੰਗਰੂਰ ਪ੍ਰਸ਼ਾਸਨ ਦਾ ਨਾੜ ਦੀ ਅੱਗ ਮਾਮਲੇ ’ਚ ਐਕਸ਼ਨ/ ਫਾਇਰ ਬ੍ਰਿਗੇਡ ਬੁਲਾ ਕੇ ਬੁਝਾਈ ਨਾੜ ਦੀ ਅੱਗ/ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਕੀਤਾ ਪ੍ਰੇਰਿਤ

0
3

 

ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅੱਜ ਜਿਲ੍ਹੇ ਦੇ ਪਿੰਡ ਬੇਨੜਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਇਕ ਕਿਸਾਨ ਵੱਲੋਂ ਖੇਤਾਂ ’ਚ ਕਣਕ ਦੇ ਨਾੜ ਨੂੰ ਲਾਈ ਅੱਗ ਮਾਮਲੇ ਵਿਚ ਫੌਰੀ ਕਾਰਵਾਈ ਕਰਦਿਆਂ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਬੁਝਾਈ। ਦਰਅਸਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਜ਼ਿਲ੍ਹੇ ਦੇ ਦੌਰੇ ਸਨ। ਇਸੇ ਦੌਰਾਨ ਘਟਨਾ ਇਤਲਾਹ ਮਿਲਣ ਬਾਦ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੌਕਸੀ ਟੀਮਾਂ ਵੱਲੋਂ ਫਸਲਾਂ ਦੀ ਰਹਿੰਦ ਖੂਹਦ ਨੂੰ ਸਾੜਨ ਤੋਂ ਰੋਕਣ ਬਾਰੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਵੀ ਕਿਸਾਨ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਦੱਸ ਕੇ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਗਿਆ, ਜਿਸ ਨੇ ਅੱਗੇ ਤੋਂ ਅੱਗ ਨਾ ਲਾਉਣ ਦਾ ਵਾਅਦਾ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਕਿਸਾਨਾਂ ਨੂੰ ਵਾਤਾਵਰਣ ਸੰਭਾਲਣ ਦੀ ਅਪੀਲ ਕਰ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਨੂੰ ਅੱਗ ਲਗਾ ਕੇ ਮਨੁੱਖਤਾ, ਵਾਤਾਵਰਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਥਾਂ ਉੱਤੇ ਕਿਸਾਨਾਂ ਨੂੰ ਇਹ ਰਹਿੰਦ ਖੂਹੰਦ ਜ਼ਮੀਨ ਵਿਚ ਹੀ ਰਲਾ ਦੇਣੀ ਚਾਹੀਦੀ ਹੈ।
ਅੱਗ ਲਾਉਣ ਕਾਰਨ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ।  ਧੂੰਏਂ ਕਾਰਨ ਜਿੱਥੇ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਲਗਦੀਆਂ ਹਨ, ਉੱਥੇ ਸੜਕ ਹਾਦਸਿਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਇਸ ਲਈ ਕਿਸੇ ਵੀ ਹਾਲ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ।  ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਜੋ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।

LEAVE A REPLY

Please enter your comment!
Please enter your name here