ਪੰਜਾਬ ਅਕਾਲੀ ਦਲ ਦਾ ਪੰਜਾਬ ਸਰਕਾਰ ’ਤੇ ਸ਼ਬਦੀ ਹਮਲਾ/ ਬਾਕੀ ਆਗੂ ਸੰਦੀਪ ਪਾਠਕ ਤੇ ਕਾਰਵਾਈ ’ਤੇ ਚੁੱਕੇ ਸਵਾਲ/ ਸੰਦੀਪ ਪਾਠਕ ਦਾ ਭ੍ਰਿਸ਼ਟਾਚਾਰ ਲੋਕਾਂ ਸਾਹਮਣੇ ਲਿਆਉਣ ਦੀ ਮੰਗ By admin - May 2, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਆਪ ਆਗੂ ਸੰਦੀਪ ਪਾਠਕ ਖਿਲਾਫ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਆਪਣੇ ਚਹੇਤੇ ਆਗੂ ਸੰਦੀਪ ਪਾਠਕ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਨੇ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਠਕ ਕੁੱਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ, ਇਸ ਲਈ ਉਨ੍ਹਾਂ ਵੱਲੋਂ ਕੀਤਾ ਭ੍ਰਿਸ਼ਟਾਚਾਰ ਸਰਕਾਰ ਦਾ ਹਿੱਸਾ ਹੋਣ ਵੇਲੇ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਦੋਸ਼ ਸਹੀ ਹਨ ਤਾਂ ਇਸ ਨੇ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ।