ਤਰਨ ਤਾਰਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਪੁਲਿਸ ਅੜਿੱਕੇ / ਏਜੀਟੀਐਫ ਤੇ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਕੀਤਾ ਗ੍ਰਿਫਤਾਰ

0
62

ਤਰਨ ਤਾਰਨ ਪੁਲਿਸ ਨੇ ਤਰਨ ਤਾਰਨ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਤੇ ਏਜੀਟੀਐਫ ਨੇ ਸਾਂਝੇ ਆਪਰੇਸ਼ਨ ਦੌਰਾਨ ਜਗਦੀਪ ਮੋਲਾ ਨੂੰ ਕਤਲ ਕਰਨ ਵਾਲੇ ਮੁੱਖ ਦੋਸ਼ੀ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 30 ਪੇਟੀਆਂ ਅਸਲਾ ਬਰਾਮਦ ਕਰ ਲਿਆ ਹੈ। ਪੁਲਿਸ ਨੇ ਮੁਲਜਮ ਤੋਂ ਇਕ ਪਿਸਟਲ ਵੀ ਬਰਾਮਦ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਤਰਨਤਾਰਨ ਦੇ ਪਿੰਡ ਬਾਠ ਵਿਖੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਰਾਹੁਲ ਸਿੰਘ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ, ਪਰ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ ਵਿੱਚ ਕਾਬੂ ਕਰ ਲਿਆ ਗਿਆ। ਪੁਲਿਸ ਦੇ ਦੱਸਣ ਮੁਤਾਬਕ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਰਾਹੁਲ ਸਿੰਘ ਮੁੱਖ ਨਿਸ਼ਾਨੇਬਾਜ਼ ਸੀ, ਜੋ ਕਿ ਹੀਰੋ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਸੀ।   ਕਾਰਵਾਈ ਦੇ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਗੋਲੀਬਾਰੀ ਤੋਂ ਬਾਅਦ ਹੋਈ, ਜਦੋਂ ਏਜੀਟੀਐਫ ਤੇ ਪੁਲਿਸ ਟੀਮ ਨੇ ਤਰਨਤਾਰਨ ਦੇ ਪਿੰਡ ਬਾਠ ਤੋਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ।  ਰਾਹੁਲ ਸਿੰਘ ਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ, ਪਰ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਕਾਬੂ ਕਰ ਲਿਆ ਗਿਆ।ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ 30 ਕੈਲੀਬਰ ਦਾ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕਤਲ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਉਸਦੇ ਸਾਥੀਆਂ ਨੂੰ ਫੜਨ ਲਈ ਜਾਂਚ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਮੁਲਜ਼ਮ ਕਈ ਮਾਮਲਿਆਂ ਵਿੱਚ ਸ਼ਾਮਲ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀ ਸਫਲਤਾਵਾਂ ਦੀ ਉਮੀਦ ਹੈ। ਇਸ ਸਬੰਧੀ ਇੱਕ ਮਾਮਲਾ ਐਫ.ਆਈ.ਆਰ.  48 ਮਿਤੀ 05/03/2025 ਪਹਿਲਾਂ ਹੀ ਥਾਣਾ ਸਿਟੀ ਤਰਨਤਾਰਨ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103 ਅਤੇ 11 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here