ਪੰਜਾਬ ਮਾਛੀਵਾੜਾ ਸਾਹਿਬ ਨੇੜੇ ਨੌਜਵਾਨ ਦਾ ਕਤਲ/ ਦੋ ਧੜਿਆਂ ਦੀ ਖੂਨੀ ਝੜਪ ਦੌਰਾਨ ਮੌਤ ਦਾ ਸ਼ੱਕ/ ਪਰਿਵਾਰ ਵੱਲੋਂ ਨਸ਼ਾ ਤਸਕਰਾਂ ਦੀ ਸ਼ਮੂਲੀਅਤ ਦੇ ਇਲਜ਼ਾਮ By admin - May 2, 2026 0 2 Facebook Twitter Pinterest WhatsApp ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਆਉਂਦੇ ਮਾਛੀਵਾੜਾ ਸਾਹਿਬ ਦੇ ਰਤੀਪੁਰ ਰੋਡ ‘ਤੇ ਸਥਿਤ ਇੱਕ ਕਾਲੋਨੀ ਵਿੱਚ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਇੱਕ 30 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਉਰਫ਼ ਬਿੱਲਾ ਵਾਸੀ ਹੇਡੋਂ ਬੇਟ ਵਜੋਂ ਹੋਈ ਹੈ। ਇਸ ਹਮਲੇ ਵਿਚ ਇੱਕ ਹੋਰ ਨੌਜਵਾਨ, ਮਨੀ ਵਾਸੀ ਲੱਖੋਵਾਲ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਨਾਜ਼ੁਕ ਹਾਲਤ ਦੇ ਦੇ ਚਲਦਿਆਂ ਲੁਧਿਆਣਾ ਰੈਫਰ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਵਾਰਦਾਤ ਲਈ ਨਸ਼ਾ ਤਸਕਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਕ ਦਾ ਪੁੱਤਰ ਨਸ਼ਾ ਤਸਕਰਾਂ ਖਿਲਾਫ ਆਵਾਜ ਉਠਾਉਣ ਸੀ, ਜਿਸ ਦੀ ਰੰਜ਼ਿਸ਼ ਤਹਿਤ ਲੜਾਈ ਦਾ ਬਹਾਨਾ ਬਣਾ ਕੇ ਕਤਲ ਕੀਤਾ ਗਿਆ ਹੈ। ਖਬਰਾਂ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ। ਇੱਕ ਫੋਨ ਰਿਕਾਰਡਿੰਗ ਤੋਂ ਪਤਾ ਲੱਗਿਆ ਹੈ ਕਿ ਦੋਵਾਂ ਧਿਰਾਂ ਨੇ ਪਹਿਲਾਂ ਇੱਕ-ਦੂਜੇ ਨੂੰ ਲੱਖੋਵਾਲ ਦਾਣਾ ਮੰਡੀ ਬੁਲਾਇਆ ਅਤੇ ਬਾਅਦ ਵਿੱਚ ਰਤੀਪੁਰ ਰੋਡ ‘ਤੇ ਇਕੱਠੇ ਹੋਏ, ਜਿੱਥੇ 30 ਤੋਂ ਵੱਧ ਨੌਜਵਾਨਾਂ ਦੇ ਇੱਕ ਸਮੂਹ ਨੇ ਦੂਜੇ ਧੜੇ ‘ਤੇ ਗੰਡਾਸਿਆਂ ਅਤੇ ਕਿਰਪਾਨਾਂ ਵਰਗੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਲੜਾਈ ਵਿੱਚ ਇੱਕ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਲੜਕੇ ਨੇ ਕੁਝ ਦਿਨ ਪਹਿਲਾਂ ਪਿੰਡ ਵਿੱਚ ‘ਚਿੱਟਾ’ ਵੇਚਣ ਵਾਲੇ ਕੁਝ ਵਿਅਕਤੀਆਂ ਨੂੰ ਰੋਕ ਕੇ ਪੁਲਿਸ ਹਵਾਲੇ ਕੀਤਾ ਸੀ। ਇਸੇ ਰੰਜਿਸ਼ ਕਾਰਨ ਨਸ਼ਾ ਤਸਕਰਾਂ ਨੇ ਉਸ ਦਾ ਕਤਲ ਕਰ ਦਿੱਤਾ। ਪਿਤਾ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਨੂੰ ਵਿਦੇਸ਼ ਤੋਂ ਵੀ ਜਾਨੋ ਮਾਰਨ ਦੀਆਂ ਧਮਕੀਆਂ ਆ ਰਹੀਆਂ ਸਨ।