ਸਰਹਿੰਦ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦਾ ਪ੍ਰਦਰਸ਼ਨ/ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾਂ ਦਾ ਫੂਕਿਆ ਪੁਤਲਾ

0
2

 

ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਬਾਰੇ ਕੀਤੀ ਟਿੱਪਣੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਜੋਤੀ ਸਰੂਪ ਮੋੜ ਨਜ਼ਦੀਕ ਇਕੱਠੇ ਹੋ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਵਾਰਿਸ ਪੰਜਾਬ ਦੇ ਜਿਲ੍ਹਾ ਪ੍ਰਧਾਨ ਲਖਬੀਰ ਸਿੰਘ, ਜਿਲਾ ਮੀਤ ਪ੍ਰਧਾਨ ਵਰਿੰਦਰ ਸਿੰਘ ਢਿੱਲੋ ਅਤੇ ਲਖਵੀਰ ਸਿੰਘ ਸੋਟੀ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਗਲਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਸੰਗਤ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਾਂਗਰਸੀ ਸਾਂਸਦ ਨੂੰ ਚਿਤਾਵਨੀ ਦਿੱਤੀ ਕਿ ਉਹ ਭਵਿੱਖ ਵਿੱਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਨਹੀਂ ਤਾਂ ਪਾਰਟੀ ਵੱਲੋਂ ਉਨ੍ਹਾਂ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

LEAVE A REPLY

Please enter your comment!
Please enter your name here