ਪੰਜਾਬ ਤਰਨ ਤਾਰਨ ਦੇ ਪਿੰਡ ਸਭਰਾ ’ਚ ਨੌਜਵਾਨ ਦੀ ਮੌਤ/ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸ਼ੱਕ/ ਪਰਿਵਾਰ ਵੱਲੋਂ ਸ਼ਰੇਆਮ ਨਸ਼ੇ ਵਿੱਕਣ ਦੇ ਇਲਜ਼ਾਮ By admin - May 4, 2026 0 2 Facebook Twitter Pinterest WhatsApp ਤਰਨ ਤਾਰਨ ਜ਼ਿਲ੍ਹਾ ਅੰਦਰ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਤਾਜ਼ਾ ਮਾਮਲਾ ਹਲਕਾ ਪੱਟੀ ਦੇ ਪਿੰਡ ਸਭਰਾ ਤੋਂ ਸਾਹਮਣੇ ਆਇਆ ਹੈ, ਜਿੱਥੇ 25 ਸਾਲਾ ਨੌਜਵਾਨ ਸਰਦੂਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਪਿੰਡ ਸਭਰਾਂ ਅੰਦਰ ਸ਼ਰੇਆਮ ਨਸ਼ੇ ਵਿੱਕਣ ਦੇ ਇਲਜ਼ਾਮ ਲਾਉਂਦਿਆਂ ਪ੍ਰਸ਼ਾਸਨ ਤੋਂ ਨਸ਼ਿਆਂ ਖਿਲਾਫ ਕਾਰਵਾਈ ਮੰਗੀ ਹੈ। ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਨੇ ਦੱਸਿਆ ਕਿ ਸਰਦੂਲ ਸਿੰਘ ਦੇਰ ਰਾਤ ਘਰ ਤੋਂ ਬਾਹਰ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ ਅਤੇ ਉਹਨਾਂ ਨੂੰ ਕਿਸੇ ਨੇ ਦੱਸਿਆ ਕਿ ਤੁਹਾਡਾ ਲੜਕਾ ਬਾਹਰ ਮੰਡ ਵਿੱਚ ਪਿਆ ਹੋਇਆ ਹੈ ਤਾਂ ਜਦ ਉਹਨਾਂ ਨੇ ਜਾ ਕੇ ਵੇਖਿਆ ਤਾਂ ਉਹਨਾਂ ਦੇ ਲੜਕੇ ਵੱਲੋਂ ਟੀਕਾ ਲਾਇਆ ਹੋਇਆ ਸੀ ਜਿਸ ਕਾਰਨ ਉਸਦੀ ਮੌਤ ਹੋ ਚੁੱਕੀ ਸੀ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਪਿੰਡ ਸਭਰਾ ਵਿੱਚ ਸ਼ਰੇਆਮ ਨਸ਼ਾ ਵੇਖਦਾ ਹੈ ਅਤੇ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਦੀ ਬਜਾਏ ਉਹਨਾਂ ਦਾ ਪੱਖ ਪੂਰਦੀ ਹੈ ਜਿਸ ਕਰਕੇ ਉਹਨਾਂ ਵੱਲੋਂ ਥਾਣੇ ਦਰਖਾਸਤ ਇਸ ਕਰਕੇ ਨਹੀਂ ਦਿੱਤੀ ਗਈ ਕਿ ਉਹਨਾਂ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ ਹੋਣੀ। ਉਹਨਾਂ ਨੇ ਕਿਹਾ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਕਿ ਉਹ ਨਸ਼ਾ ਬੰਦ ਕਰ ਦੇਣਗੇ ਪਰ ਇਹ ਸਰਕਾਰ ਨੇ ਤਾਂ ਨਸ਼ਾ ਬੰਦ ਤਾਂ ਕੀ ਕਰਨਾ ਸੀ ਪਰ ਲੋਕਾਂ ਦੇ ਘਰ ਘਰ ਵਿੱਚ ਨਸ਼ਾ ਪਹੁੰਚਾ ਦਿੱਤਾ ਹੈ। ਉਹਨਾਂ ਨੇ ਮੰਗ ਕੀਤੀ ਹੈ ਕਿ ਪਿੰਡ ਸਭਰਾਂ ਵਿੱਚ ਵੇਖਦੇ ਸ਼ਰੇਆਮ ਨਸ਼ੇ ਤੇ ਠਲ ਭਾਈ ਜਾਵੇ ਤਾਂ ਜੋ ਕੋਈ ਹੋਰ ਨੌਜਵਾਨ ਨਸ਼ੇ ਦੀ ਭੇਟ ਨਾ ਚੜ ਸਕੇ।