ਸੰਗਰੂਰ ’ਚ ਆਪ ਦਾ ਕੇਂਦਰ ਖਿਲਾਫ ਪ੍ਰਦਰਸ਼ਨ/ ਵਧਦੀਆਂ ਗੈਸ ਕੀਮਤਾਂ ਨੂੰ ਲੈ ਕੇ ਪ੍ਰਗਟਾਇਆ ਰੋਸ

0
2

 

ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿਚ ਭਾਰੀ ਵਾਧੇ ਦਾ ਮੁੱਦਾ ਲਗਾਤਾਰ ਗਰਾਇਆ ਹੋਇਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵੱਲੋਂ ਅੱਜ ਸੰਗਰੂਰ ਵਿਖੇ ਸੜਕਾਂ ਉਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ ਕਾਰਨ ਹੋਟਲਾਂ ਤੇ ਰੈਸਟੋਰੈਂਟਾਂ ਵਿਚ ਖਾਣਾ ਮਹਿੰਗਾ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ ਉਤੇ ਵੀ ਪਵੇਗਾ।  ਉਨ੍ਹਾਂ ਕੇਂਦਰ ਸਰਕਾਰ ਤੋਂ 993 ਰੁਪਏ ਦਾ ਭਾਰੀ ਵਾਧਾ ਵਾਪਸ ਲੈਣ ਦੀ ਮੰਗ ਕੀਤੀ।
ਮਹਿੰਗਾਈ ਦੀ ਮਾਰ ਹੁਣ ਆਮ ਆਦਮੀ ਦੀ ਜੇਬ ‘ਤੇ ਡਾਕਾ ਮਾਰਨ ਲੱਗੀ ਹੈ। ਟਰੇਡ ਬੋਰਡ ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ 993 ਦੇ ਵੱਡੇ ਵਾਧੇ ਨੇ ਕਾਰੋਬਾਰੀਆਂ ਅਤੇ ਜਨਤਾ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਅੱਜ ਲੁਧਿਆਣਾ ਅਤੇ ਸੰਗਰੂਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਆਦਮੀ ਪਾਰਟੀ ਦੇ ਟ੍ਰੇਡ ਵਿੰਗ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਦਾ ਕਹਿਣਾ ਹੈ ਕਿ ਇਹ ਵਾਧਾ ਸਿੱਧਾ-ਸਿੱਧਾ ਆਮ ਲੋਕਾਂ ਦੀ ਥਾਲੀ ‘ਤੇ ਅਸਰ ਪਾਵੇਗਾ। ਸਮੋਸੇ, ਬਰਗਰ ਅਤੇ ਪੀਜ਼ਾ ਵਰਗੀਆਂ ਚੀਜ਼ਾਂ ਹੁਣ ਆਮ ਬੰਦੇ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੂੰ ਸਿਰਫ਼ ਚੋਣਾਂ ਵੇਲੇ ਜਨਤਾ ਦੀ ਯਾਦ ਆਉਂਦੀ ਹੈ, ਪਰ ਬਾਅਦ ਵਿੱਚ ਮਹਿੰਗਾਈ ਦੇ ਬੋਝ ਹੇਠ ਦਬਾ ਦਿੱਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਜਿਹੜਾ ਸਿਲੰਡਰਾਂ ਦਾ ਰੇਟ ਵਧਾਇਆ ਸੈਂਟਰ ਸਰਕਾਰ ਨੇ, ਉਹ ਸਿੱਧਾ-ਸਿੱਧਾ ਆਮ ਲੋਕਾਂ ਦੀ ਜੇਬ ‘ਤੇ ਡਾਕਾ ਹੈ। ਫੂਡ ਇੰਡਸਟਰੀ ਇਸ ਨਾਲ ਬਹੁਤ ਪ੍ਰਭਾਵਿਤ ਹੋਵੇਗੀ। ਜਦੋਂ ਗੈਸ ਮਹਿੰਗੀ ਹੋਵੇਗੀ ਤਾਂ ਨੈਚੁਰਲ ਹੈ ਕਿ ਪ੍ਰੋਡਕਟ ਵੀ ਮਹਿੰਗੇ ਹੋਣਗੇ। ਅਸੀਂ ਮੰਗ ਕਰਦੇ ਹਾਂ ਕਿ ਇਹ ਰੇਟ ਤੁਰੰਤ ਵਾਪਸ ਲਏ ਜਾਣ।ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਕੀਮਤਾਂ ਵਾਪਸ ਨਾ ਲਈਆਂ ਗਈਆਂ, ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਕੇਂਦਰ ਸਰਕਾਰ ਇਸ ਮਹਿੰਗਾਈ ਤੋਂ ਜਨਤਾ ਨੂੰ ਕੋਈ ਰਾਹਤ ਦਿੰਦੀ ਹੈ ਜਾਂ ਨਹੀਂ।

LEAVE A REPLY

Please enter your comment!
Please enter your name here