ਪੰਜਾਬ ਮੁੱਖ ਮੰਤਰੀ ਮਾਨ ਦਾ ਐਸਜੀਪੀਸੀ ਪ੍ਰਧਾਨ ਧਾਮੀ ’ਤੇ ਸ਼ਬਦੀ ਹਮਲਾ/ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਕਹਿਣ ’ਤੇ ਚੁੱਕੇ ਸਵਾਲ/ ਸਪੀਕਰ ਸੰਧਵਾਂ ਨੂੰ ਤਲਬ ਕਰਨ ਨੂੰ ਲੈ ਕੇ ਦਿੱਤਾ ਮੋੜਵਾਂ ਜਵਾਬ By admin - May 4, 2026 0 3 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕਰਨ ਨੂੰ ਲੈ ਕੇ ਮੋੜਵਾ ਜਵਾਬ ਦਿੱਤਾ ਹੈ। ਮੋਹਾਲੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਦਾ ਹੋਵੇ, ਉਨ੍ਹਾਂ ਵੱਲੋਂ ਥਾਪੇ ਗਏ ਜਥੇਦਾਰ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਨੂੰ ਸਰਕਾਰ ਵੱਲੋਂ ਬਣਾਏ ਕਾਨੂੰਨ ਦਾ ਸਵਾਗਤ ਕਰਦਿਆਂ ਬੇਅਦਬੀਆਂ ਰੋਕਣ ਵਿਚ ਸਹਿਯੋਗ ਕਰਨਾ ਚਾਹੀਦਾ ਸੀ ਪਰ ਅਜਿਹਾ ਕਰਨ ਦੀ ਥਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਨੇ ਸਾਡੇ ਤੋਂ ਇਹ ਸੇਵਾ ਲਈ ਹੈ, ਜਿਸ ਦੀ ਬਦੌਲਤ ਅਸੀਂ ਬੇਅਦਬੀਆਂ ਖਿਲਾਫ ਸਖਤ ਕਾਨੂੰਨ ਬਣਾਉਣ ਵਿਚ ਸਫਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਨੇ, ਉਨ੍ਹਾਂ ਦੇ ਰਾਜ ਦੌਰਾਨ ਬੇਅਦਬੀਆਂ ਦਾ ਦੌਰ ਸ਼ੁਰੂ ਹੋਇਆ ਸੀ ਪਰ ਇਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਹੁਣ ਜਦੋਂ ਪੰਜਾਬ ਸਰਕਾਰ ਨੇ ਬੇਅਦਬੀਂਆਂ ਦੇ ਦੋਸ਼ੀਆਂ ਖਿਲਾਫ ਸਖਤ ਕਾਨੂੰਨ ਬਣਾ ਦਿੱਤਾ ਹੈ ਤਾਂ ਇਨ੍ਹਾਂ ਵੱਲੋਂ ਜਥੇਦਾਰ ਰਾਹੀਂ ਕਿੰਤੂ ਪ੍ਰੰਤੂ ਕੀਤੇ ਜਾ ਰਹੇ ਹਨ।