ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਵਕੀਲਾਂ ਦੀ ਕਲਮ-ਛੋੜ ਹੜਤਾਲ/ ਬੁਢਲਾਡਾ ਵਿਖੇ ਵਕੀਲ ’ਤੇ ਹਮਲੇ ਨੂੰ ਲੈ ਕੇ ਪ੍ਰਗਟਾਇਆ ਰੋਸ By admin - May 5, 2026 0 2 Facebook Twitter Pinterest WhatsApp ਬੁਢਲਾਡਾ ਵਿਖੇ ਵਕੀਲ ‘ਤੇ ਹੋਏ ਜਾਨਲੇਵਾ ਹਮਲਾ ਮਾਮਲੇ ਵਿਚ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਵਕੀਲਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਅੱਜ ਜਿਲ੍ਹਾ ਬਾਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਵੱਲੋਂ ਕਲਮ ਛੋੜ ਹੜਤਾਲ ਕਰ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਬੁਢਲਾਡਾ ਵਿੱਚ ਵਕੀਲ ਉੱਪਰ ਹੋਇਆ ਹਮਲਾ ਅਤਿ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਨੂੰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਢਿੱਲ ਵਰਤੀ ਹੈ, ਜਿਸ ਕਾਰਨ ਸਮੁੱਚੇ ਵਕੀਲ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਧਾਨ ਵਿਰਕ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਵਕੀਲ ਉੱਤੇ ਹਮਲਾ ਕਰਨ ਵਾਲੇ ਅਸਲ ਦੋਸ਼ੀਆਂ ਖ਼ਿਲਾਫ਼ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ, ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।