ਲੁਧਿਆਣਾ ਪੇਸ਼ੀ ਲਈ ਪਹੁੰਚੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ/ ਜਾਨੋਂ ਮਾਰਨ ਦੀਆਂ ਧਮਕੀਆਂ ਬਾਰੇ ਕੀਤੇ ਵੱਡੇ ਖੁਲਾਸੇ/ ਕਿਹਾ, ਜਾਨੋ ਮਾਰਨਾ ਚਾਹੁੰਦੀ ਹੈ, ਆਮ ਆਦਮੀ ਪਾਰਟੀ

0
2

 

ਲੁਧਿਆਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਉਤੇ ਜਾਨੋਂ ਮਰਵਾਉਣ ਦੀ ਸਾਜ਼ਿਸ਼ ਦੇ ਇਲਜ਼ਾਮ ਲਾਏ ਨੇ। ਮਾਣਹਾਨੀ ਮਾਮਲੇ ਵਿਚ ਪੇਸ਼ੀ ਭੁਗਤਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀ ਫੋਨ ਆ ਰਹੇ ਨੇ, ਜਿਨ੍ਹਾਂ ਬਾਰੇ ਡੀਜੀਪੀ ਸਮੇਤ ਉਚ ਪੁਲਿਸ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ ਪਰ ਅਜੇ ਤਕ ਕਿਸੇ ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਧੂ ਮੂਸੇਵਾਲੇ ਵਾਂਗ ਮੈਨੂੰ ਵੀ ਮਰਵਾਉਣਾ ਚਾਹੁੰਦੀ ਹੈ ਪਰ ਮੈਂ ਡਰਨ ਵਾਲਾ ਨਹੀਂ ਅਤੇ ਇਸੇ ਤਰ੍ਹਾਂ ਡੱਟ ਕੇ ਕੰਮ ਕਰਦਾ ਰਹਾਂਗਾ।

LEAVE A REPLY

Please enter your comment!
Please enter your name here