ਪੰਜਾਬ ਫਰੀਦਕੋਟ ਪੁਲਿਸ ਦੀ ਮੁਸ਼ਤੈਦੀ ਨਾਲ ਵੱਡੀ ਵਾਰਦਾਤ ਟਲੀ/ ਗਲੋਕ ਪਿਸਟਲ ਤੇ 3 ਜਿੰਦਾਂ ਕਾਰਤੂਸਾਂ ਸਮੇਤ ਮੁਲਜ਼ਮ ਕਾਬੂ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - May 5, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਦੀ ਮੁਸ਼ਤੈਦੀ ਨਾਲ ਵੱਡੀ ਅਪਰਾਧਿਕ ਵਾਰਦਾਤ ਟੱਲ ਗਈ ਹੈ। ਸੀਆਈਏ ਸਟਾਫ ਥਾਣਾ ਜੈਤੋ ਦੀ ਪੁਲਿਸ ਨੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਘੁੰਮਦੇ ਮੁਲਜਮ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਰਾਜ ਪੁੱਤਰ ਬੋਹੜ ਨਾਥ, ਆਵਾ ਬਸਤੀ ਫਿਰੋਜਪੁਰ ਵਜੋਂ ਹੋਈ ਹੈ। ਪੁਲਿਸ ਪਾਰਟੀ ਨੇ ਦੋਸ਼ੀ ਦੇ ਕਬਜੇ ਵਿਚੋਂ 1 ਗਲੋਕ ਪਿਸਟਲ ਸਮੇਤ ਮੈਗਜ਼ੀਨ ਅਤੇ 3 ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਹੈ। ਪੁਲਿਸ ਨੇ ਮੁਲਜਮ ਖਿਲਾਫ ਮਾਮਲੇ ਦਰਜ ਕਰ ਕੇ ਅਗਲੀ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਜਸਵੀਰ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਭਰੋਸੇਯੋਗ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਦੋਸ਼ੀ ਰਾਜ ਨੂੰ ਪਿੰਡ ਰਾਊਵਾਲਾ ਦੇ ਸ਼ਮਸ਼ਾਨ ਘਾਟ ਪਾਸੇ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਲੁਕਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰ ਲੈਣ ਨਾਲ ਫਰੀਦਕੋਟ ਪੁਲਿਸ ਵੱਲੋਂ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ।