ਫਾਜਿਲਕਾ ’ਚ ਕਰੰਟ ਲੱਗਣ ਨਾਲ ਝੁਲਸਿਆ ਕਿਸਾਨ/ ਕੰਡਿਆਲੀ ਤਾਰ ਪਾਰ ਖੇਤੀ ਕਰਨ ਦੌਰਾਨ ਵਾਪਰੀ ਘਟਨਾ/ ਹਾਲਤ ਨਾਜ਼ੁਕ, ਪੁਲਿਸ ਕਰ ਰਹੀ ਜਾਂਚ

0
2

ਫਾਜ਼ਿਲਕਾ ਦੇ ਪਿੰਡ ਮੁਹਾਰ ਖੀਵਾ ਮਾਨਸਾ ਵਿਖੇ ਇਕ ਕਿਸਾਨ ਨੂੰ ਬਿਜਲੀ ਦਾ ਕਰੰਟ ਲੱਗਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪੀੜਤ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਿਸਾਨ ਆਮ ਵਾਂਗ ਕੰਡਿਆਲੀ ਤਾਰ ਤੋਂ ਪਾਰ ਆਪਣੀ ਜ਼ਮੀਨ ਵਾਹੁਣ ਗਿਆ ਸੀ। ਇਸ ਦੌਰਾਨ ਉਹ ਮੋਟਰ ਚਲਾਉਣ ਲਈ ਤਾਰ ਠੀਕ ਕਰਨ ਦੌਰਾਨ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ।  ਹਾਦਸਾ ਵਿਚ ਕਿਸਾਨ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਕਿਸਾਨ ਜਥੇਬੰਦੀਆਂ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here