ਪੰਜਾਬ ਕਪੂਰਥਲਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ/ ਬੇਸੁੱਧ ਹਾਲਤ ’ਚ ਛੱਡ ਕੇ ਫਰਾਰ ਹੋਏ ਸਾਥੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - May 5, 2026 0 2 Facebook Twitter Pinterest WhatsApp ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਸਖਤੀ ਦੇ ਬਾਵਜੂਦ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਅਜਿਹਾ ਹੀ ਮਾਮਲਾ ਕਪੂਰਥਲਾ ਦੇ ਥਾਣਾ ਢਿੱਲਵਾਂ ਦੇ ਬਿੰਡ ਚਕੋਕੀ ਤੋਂ ਸਾਹਮਣੇ ਆਇਆ ਹੈ, ਜਿੱਥੇ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਪੁੱਤਰ ਜਗੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਅਕਾਸ਼ਦੀਪ ਸਿੰਘ ਦੇ ਦੱਸਣ ਮੁਤਾਬਕ ਬੀਤੀ ਰਾਤ ਉਸ ਦੇ ਭਰਾ ਦੇ ਦੋ ਸਾਥੀ ਉਸ ਨੂੰ ਨਸ਼ੀ ਦੀ ਹਾਲਤ ਵਿਚ ਘਰ ਛੱਡ ਗਏ ਸਨ, ਜਿਸ ਦੀ ਬਾਅਦ ਵਿਚ ਹਸਪਤਾਲ ਵਿਚ ਲਿਜਾਉਂਦਿਆਂ ਰਸਤੇ ਵਿਚ ਮੌਤ ਹੋ ਗਈ। ਢਿਲਵਾਂ ਪੁਲਿਸ ਨੇ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।